- Updated: April 07, 2026 05:14 PM
ਮੋਹਾਲੀ-ਖਰੜ ਇਲਾਕੇ ਤੋਂ ਉਸ ਵੇਲੇ ਦਿਲ ਕੰਬਾਊ ਘਟਨਾ ਸਾਹਮਣੇ ਆਈ, ਜਦੋਂ ਪਤੀ ਨੇ ਦਿਨ-ਦਿਹਾੜੇ ਭਰੇ ਬਜ਼ਾਰ ਆਪਣੀ ਪਤਨੀ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਦੋਸ਼ੀ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ। ਚਸ਼ਮਦੀਦਾਂ ਮੁਤਾਬਕ ਲੋਕਾਂ ਨੇ ਦੋਸ਼ੀ ਨੂੰ ਫੜ੍ਹਨ ਦੀ ਕੋਸ਼ਿਸ ਕੀਤੀ ਪਰ ਉਹ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ।
ਇਹ ਪੂਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਘਟਨਾ ਤੋਂ ਬਾਅਦ ਔਰਤ ਦੇ ਪਰਿਵਾਰ ਵਾਲਿਆਂ ਨੇ ਮੌਕੇ 'ਤੇ ਪੁੱਜ ਕੇ ਉਸ ਨੂੰ ਹਸਪਤਾਲ ਦਾਖ਼ਲ ਕਰਾਇਆ ਅਤੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ। ਫਿਲਹਾਲ ਪੁਲਸ ਨੇ ਦੋਸ਼ੀ ਪਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਹਾਂ ਪਤੀ-ਪਤਨੀ ਵਿਚਾਲੇ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ ਅਤੇ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਸੀ। ਇਸ ਰੰਜਿਸ਼ ਕਾਰਨ ਦੋਸ਼ੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।