- Updated: November 16, 2023 07:30 PM
ਐਸ.ਏ.ਐਸ. ਨਗਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਗੋਲਡੀ ਬਰਾੜ ਅਤੇ ਸਾਬਾ ਯੂ.ਐਸ.ਏ. ਦੇ ਇਕ ਸੰਚਾਲਕ ਗੁਰਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਗੁਰਪਾਲ ਨੂੰ ਪਿੰਡ ਰਣਖੰਡੀ, ਸਹਾਰਨਪੁਰ, ਯੂਪੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਕੋਲੋਂ ਇਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਗੁਰਪਾਲ ਕੋਲੋਂ ਇੱਕ ਚੀਨੀ ਪਿਸਤੌਲ ਸਣੇ 5 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੀ ਗਏ। ਉਹ ਇਸੇ ਮਹੀਨੇ 6 ਨਵੰਬਰ ਨੂੰ ਜ਼ੀਰਕਪੁਰ ਦੀ ਵੀਆਈਪੀ ਰੋਡ ਵਿਖੇ ਮੁਠਭੇੜ ਵਾਲੀ ਥਾਂ ਤੋਂ ਭੱਜ ਗਿਆ ਸੀ।