- Updated: March 13, 2026 11:01 AM
ਸਾਬਕਾ ਮੰਤਰੀ ਅਤੇ ਭਾਜਪਾ ਦੇ ਮਰਹੂਮ ਨੇਤਾ ਚੌਧਰੀ ਸਵਰਨਾ ਰਾਮ ਦੇ ਪੁੱਤਰ ਮੋਹਨ ਲਾਲ ਬੰਗਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ ਹਨ। ਬਾਘਾਪੁਰਾਣਾ ਮੰਡੀ ’ਚ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ ’ਚ ਸੁਖਬੀਰ ਬਾਦਲ ਨੇ ਮੋਹਨ ਲਾਲ ਬੰਗਾ ਨੂੰ ਪਾਰਟੀ ’ਚ ਸ਼ਾਮਲ ਕੀਤਾ। ਮੋਹਨ ਲਾਲ ਬੰਗਾ, ਬੰਗਾ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਅਕਾਲੀ ਦਲ ਦੀ ਟਿਕਟ ’ਤੇ ਵਿਧਾਇਕ ਰਹਿ ਚੁੱਕੇ ਹਨ ਪਰ ਉਹ ਪਿਛਲੇ ਸਮੇਂ ’ਚ ਅਕਾਲੀ ਦਲ ਨੂੰ ਛੱਡ ਕੇ ਪਹਿਲਾਂ ਕਿਸੇ ਹੋਰ ਪਾਰਟੀ ਅਤੇ ਫਿਰ ਭਾਜਪਾ ’ਚ ਸ਼ਾਮਲ ਹੋ ਗਏ ਸਨ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵੀ ਮੌਜੂਦ ਸਨ।