ਮੂਸੇਵਾਲਾ ਦੇ ਪਿਤਾ ਦੇ ਦੀਪ ਸਿੱਧੂ ਦੀ ਬਰਸੀ ਦੇ ਮੌਕੇ ਤੇ ਤਿੱਖੇ ਬੋਲ, "ਸਿਰ ਚੁੱਕਣ ਵਾਲਿਆਂ ਨੂੰ ਮਾਰ ਦਿੱਤਾ ਜਾਂਦੈ"

 ਮੂਸੇਵਾਲਾ ਦੇ ਪਿਤਾ ਦੇ ਦੀਪ ਸਿੱਧੂ ਦੀ ਬਰਸੀ ਦੇ ਮੌਕੇ ਤੇ ਤਿੱਖੇ ਬੋਲ,

ਦੀਪ ਸਿੱਧੂ ਦੀ ਬਰਸੀ ਮੌਕੇ ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਦੀਪ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਹਕੂਮਤ 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸੇ ਨੂੰ ਗੋਲ਼ੀ ਤਾਂ ਕਿਸੇ ਨੂੰ ਐਕਸੀਡੈਂਟ ਕਰਵਾ ਕੇ ਮਾਰ ਦਿੱਤਾ ਜਾਂਦਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਬਹੁਤ ਵੱਡੀ ਕੀਮਤ ਚੁਕਾਈ ਹੈ। ਉਨ੍ਹਾਂ ਕਿਹਾ ਕਿ ਹਕੂਮਤ ਦੇ ਖ਼ਿਲਾਫ਼ ਸਿਰ ਚੁੱਕਣ ਵਾਲੇ ਨੂੰ ਮਾਰ ਦਿੱਤਾ ਜਾਂਦਾ ਹੈ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਲੋਕਾਂ ਨੂੰ ਜੇਲ੍ਹ ਵਿਚ ਸੁੱਟ ਦਿੱਤਾ ਪਰ ਮਾਸਟਰਮਾਈਂਡ ਅਜੇ ਵੀ ਗ੍ਰਿਫ਼ਤ ਤੋਂ ਬਾਹਰ ਹੈ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਦੀ ਸਕਾਰਪੀਓ ਸੜਕ ਕੰਢੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ ਸੀ। ਹਾਦਸਾ ਐਨਾ ਭਿਆਨਕ ਸੀ ਕਿ ਦੀਪ ਸਿੱਧੂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਪੁਲਸ ਜਦ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਦੀ ਲਾਸ਼ ਗੱਡੀ ਵਿਚ ਫਸੀ ਹੋਈ ਸੀ। ਹਾਦਸੇ ਦੇ ਸਮੇਂ ਦੀਪ ਸਿੱਧੂ ਦੀ ਦੋਸਤ ਰੀਨਾ ਰਾਏ ਵੀ ਉਨ੍ਹਾਂ ਦੇ ਨਾਲ ਸੀ। ਉਨ੍ਹਾਂ ਨੂੰ ਵੀ ਹਾਦਸੇ ਵਿਚ ਗੰਭੀਰ ਸੱਟਾਂ ਲੱਗੀਆਂ ਸਨ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੌਰਾਨ ਵੀ ਸਿੱਧੂ ਚਰਚਾ ਵਿਚ ਸੀ। ਦਿੱਲੀ ਦੇ ਲਾਲ ਕਿਲੇ ਵਿਚ ਹੋਈ ਹਿੰਸਾ ਮਾਮਲੇ ਵਿਚ ਦੀਪ ਸਿੱਧੂ ਬਾਰੇ ਸਵਾਲ ਖੜ੍ਹੇ ਕੀਤੇ ਗਏ ਸਨ।