- Updated: April 28, 2026 07:00 PM
ਬਟਾਲਾ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਸਕੂਲ ਦੇ ਬੱਚਿਆਂ ਨੂੰ ਲਿਜਾਣ ਵਾਲੇ ਵਾਹਨ ਨੂੰ ਭਿਆਨਕ ਅੱਗ ਲੱਗ ਗਈ। ਸਕੂਲ ਤੋਂ ਛੁੱਟੀ ਹੋਣ ਮਗਰੋਂ ਬੱਚਿਆਂ ਨੂੰ ਉਤਾਰ ਕੇ ਡਰਾਈਵਰ ਵਾਪਸ ਆ ਰਿਹਾ ਸੀ ਕਿ ਇਹ ਹਾਦਸਾ ਵਾਪਰਿਆ। ਖੁਸ਼ਕਿਸਮਤੀ ਨਾਲ ਡਰਾਈਵਰ ਨੇ ਆਪਣੀ ਸੂਝ-ਬੂਝ ਦਾ ਇਸਤੇਮਾਲ ਕੀਤਾ ਤੇ ਗੱਡੀ ਤੋਂ ਛਾਲ ਮਾਰ ਦਿੱਤੀ ਜਿਸ ਨਾਲ ਉਹ ਵਾਲ-ਵਾਲ ਬਚ ਗਿਆ। ਕਾਰ ਉਦੋਂ ਪੂਰੀ ਤਰ੍ਹਾਂ ਅੱਗ ਦੀਆਂ ਲਪਟਾਂ ਵਿੱਚ ਘਿਰ ਗਈ ਅਤੇ ਕੁਝ ਹੀ ਸਮੇਂ ਵਿੱਚ ਸੁਆਹ ਹੋ ਗਈ।
ਰਾਸ਼ਟਰੀ ਰਾਜਮਾਰਗ ‘ਤੇ ਹੋਈ ਇਸ ਘਟਨਾ ਨਾਲ ਹਫੜਾ-ਦਫੜੀ ਮਚ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਤਾਂ ਪਹੁੰਚੀ ‘ਪਰ ਉਦੋਂ ਤੱਕ ਗੱਡੀ ਪੂਰੀ ਤਰ੍ਹਾਂ ਸੜ ਚੁੱਕੀ ਸੀ। ਇਸ ਦੌਰਾਨ ਪੀਸੀਆਰ ਟੀਮ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਡਰਾਈਵਰ ਵਿਕਰਮਜੀਤ ਮੁਤਾਲਕ ਆਵਾਜ ਸੁਣਦੇ ਹੀ ਉਸਨੇ ਤੁਰੰਤ ਕਾਰ ਨੂੰ ਸਾਈਡ ‘ਤੇ ਲਾ ਲਿਆ ਅਤੇ ਜਾਂਚ ਕਰਨ ਲਈ ਬੋਨਟ ਖੋਲ੍ਹਿਆ, ਅੱਗ ਦੀਆਂ ਲਪਟਾਂ ਬਾਹਰ ਨਿਕਲਣ ਲੱਗੀਆਂ। ਆਲੇ-ਦੁਆਲੇ ਕਿਤੇ ਪਾਣੀ ਨਹੀਂ ਸੀ ਤਾਂ ਪੀਸੀਆਰ ਨੂੰ ਸੂਚਨਾ ਦਿੱਤੀ, ਜਿਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਬੁਲਾਇਆ। ਜਿਵੇਂ ਹੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਫਾਇਰ ਬ੍ਰਿਗੇਡ 5-10 ਮਿੰਟਾਂ ਵਿੱਚ ਮੌਕੇ ‘ਤੇ ਪਹੁੰਚ ਗਈ। ਫਾਇਰਫਾਈਟਰਾਂ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਕਾਰ ਦਾ ਇੱਕ ਵੱਡਾ ਹਿੱਸਾ ਸੜ ਚੁੱਕਾ ਸੀ।
ਪੁਲਿਸ ਦੀ 113-ਵੀਆਰ (ਸ਼ਿਕਾਇਤ ਨਿਵਾਰਣ ਵਾਹਨ) ਮੌਕੇ ‘ਤੇ ਪਹੁੰਚ ਗਈ। ਟੀਮ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਪਾਲ ਸਿੰਘ ਨਾਮ ਦੇ ਇੱਕ ਵਿਅਕਤੀ ਤੋਂ ਸੂਚਨਾ ਮਿਲੀ ਕਿ ਸੜਕ ‘ਤੇ ਇੱਕ ਚੱਲਦੀ ਗੱਡੀ ਸੜ ਰਹੀ ਹੈ। ਉਨ੍ਹਾਂ ਨੇ ਮੌਕੇ ‘ਤੇ ਪਹੁੰਚਣ ਤੋਂ ਪਹਿਲਾਂ 101 ‘ਤੇ ਫ਼ੋਨ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ ਸੀ।
ਪੁਲਿਸ ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਜਦੋਂ ਅੱਗ ਲੱਗੀ ਤਾਂ ਡਰਾਈਵਰ ਗੱਡੀ ਵਿੱਚ ਇਕੱਲਾ ਸੀ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਦਰਵਾਜ਼ੇ ਲੌਕ ਹੋਣ ਦੀ ਸੰਭਾਵਨਾ ਵਧ ਗਈ ਸੀ। ਹਾਲਾਂਕਿ, ਡਰਾਈਵਰ, ਵਿਕਰਮਜੀਤ ਨੇ ਘਬਰਾਏ ਬਿਨਾਂ ਸ਼ੀਸ਼ਾ ਤੋੜ ਕੇ ਸਮੇਂ ਸਿਰ ਬਾਹਰ ਛਾਲ ਮਾਰ ਦਿੱਤੀ, ਜਿਸ ਨਾਲ ਉਸਦੀ ਜਾਨ ਬਚ ਗਈ। ਅਧਿਕਾਰੀ ਨੇ ਦੱਸਿਆ ਕਿ ਗੱਡੀ ਪੂਰੀ ਤਰ੍ਹਾਂ ਤਬਾਹ ਹੋ ਗਈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਡਰਾਈਵਰ ਸੁਰੱਖਿਅਤ ਹੈ।