MP ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ‘ਚ ਹੀ ਰਹੇਗਾ , HC ਨੇ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਦਿੱਤੀ ਅੰਤਰਿਮ ਇਜਾਜ਼ਤ

MP ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ‘ਚ ਹੀ ਰਹੇਗਾ , HC ਨੇ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਦਿੱਤੀ ਅੰਤਰਿਮ ਇਜਾਜ਼ਤ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿਚ ਪਟੀਸ਼ਨ ਪਾਈ ਗਈ ਸੀ ਜਿਸ ਵਿਚ ਕਿਹਾ ਗਿਆ ਸੀ ਕਿ NSA ਖਤਮ ਹੋਣ ਮਗਰੋਂ MP ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿਚ ਹੀ ਰੱਖਿਆ ਜਾਵੇ।

ਅੱਜ ਹਾਈਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਹੋਈ ਹੈ ਤੇ ਕੋਰਟ ਵੱਲੋਂ ਹੁਕਮ ਦਿੱਤਾ ਗਿਆ ਹੈ ਕਿ MP ਅੰਮ੍ਰਿਤਪਾਲ ਸਿੰਘ ਡਿੱਬਰੂਗੜ੍ਹ ਜੇਲ੍ਹ ਹੀ ਰਹੇਗਾ ਤੇ ਜੇਲ੍ਹ ਤੋਂ ਹੀ ਅੰਮ੍ਰਿਤਪਾਲ ਖਿਲਾਫ਼ ਟ੍ਰਾਇਲ ਚੱਲੇਗਾ ਤੇ ਇਸ ਲਈ ਹਾਈਕੋਰਟ ਨੇ ਅੰਤਰਿਮ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਉਨ੍ਹਾਂ ਦੇ ਵਕੀਲ ਵੱਲੋਂ ਲਗਾਤਾਰ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਪਰ ਇਨ੍ਹਾਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ ਪਟੀਸ਼ਨ ਵਿਚ ਅਪੀਲ ਕੀਤੀ ਸੀ ਕਿ ਉਹ ਆਸਾਮ ਸਰਕਾਰ ਦੀ ਸਹਿਮਤੀ ਨਾਲ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਣ ਦੀ ਇਜਾਜ਼ਤ ਦੇਣ ਤੇ ਇਸ ਮਾਮਲੇ ‘ਤੇ ਜਲਦੀ ਫੈਸਲਾ ਲੈਣ ਦੀ ਅਪੀਲ ਵੀ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਦਾ ਹਵਾਲਾ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਖਿਲਾਫ 24 ਫਰਵਰੀ, 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ ਅਤੇ ਇੱਕ ਸਾਥੀ ਨੂੰ ਛੁਡਾ ਲਿਆ। ਫਿਰ ਉਹ ਲਗਭਗ ਇੱਕ ਮਹੀਨਾ ਫਰਾਰ ਰਿਹਾ ਅਤੇ 23 ਅਪ੍ਰੈਲ, 2023 ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਦੀ ਗ੍ਰਿਫਤਾਰੀ ਤੋਂ ਬਾਅਦ, ਅੰਮ੍ਰਿਤਪਾਲ ਨੂੰ NSA ਦੇ ਤਹਿਤ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ ਹੈ।