MP ਚੰਨੀ ਸਮੇਤ ਕਈ ਆਗੂ ਜਲੰਧਰ ਈਦਗਾਹ ਪਹੁੰਚੇ , ਇਕ ਦੂਜੇ ਨੂੰ ਦਿਤੀ ਬਕਰੀਦ ਦੀ ਵਧਾਈ

MP ਚੰਨੀ ਸਮੇਤ ਕਈ ਆਗੂ ਜਲੰਧਰ ਈਦਗਾਹ ਪਹੁੰਚੇ , ਇਕ ਦੂਜੇ ਨੂੰ ਦਿਤੀ ਬਕਰੀਦ ਦੀ ਵਧਾਈ

ਪੰਜਾਬ ਵਿਚ ਅੱਜ ਈਦ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਈਦ ਦੇ ਮੌਕੇ 'ਤੇ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਹੋਏ। ਇਸ ਤੋਂ ਬਾਅਦ ਸਾਰਿਆਂ ਨੇ ਮਿਲ ਕੇ ਮਸਜਿਦਾਂ 'ਚ ਨਮਾਜ਼ ਅਦਾ ਕੀਤੀ ਅਤੇ ਸਾਰਿਆਂ ਦੀ ਸੁੱਖ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ | ਨਮਾਜ਼ ਅਦਾ ਕਰਨ ਤੋਂ ਬਾਅਦ ਸਾਰਿਆਂ ਨੇ ਇੱਕ ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ।

ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜ਼ਿਲ੍ਹੇ ਦੇ ਨਵੇਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਜਲੰਧਰ ਦੇ ਗੁਲਾਬ ਦੇਵੀ ਰੋਡ 'ਤੇ ਸਥਿਤ ਮਸਜਿਦ 'ਚ ਮੁਸਲਿਮ ਭਾਈਚਾਰੇ ਨੂੰ ਮਿਲਣ ਅਤੇ ਉਨ੍ਹਾਂ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਪਹੁੰਚੇ।

         Image

ਇਸ ਦੌਰਾਨ ਚੰਨੀ ਨੇ ਮੁਸਲਿਮ ਆਗੂਆਂ ਨਾਲ ਨਮਾਜ਼ ਅਦਾ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 2024 ਦੀ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਚਰਨਜੀਤ ਸਿੰਘ ਚੰਨੀ ਨੇ ਕਿਹਾ- ਅੱਜ ਬਹੁਤ ਖੁਸ਼ੀ ਦਾ ਦਿਨ ਹੈ, ਮੇਰੇ ਵੱਲੋਂ ਸਾਰੇ ਭਰਾਵਾਂ ਨੂੰ ਈਦ ਦੀਆਂ ਬਹੁਤ ਬਹੁਤ ਮੁਬਾਰਕਾਂ।

         Image

ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਹ ਵੀ ਕਿਹਾ-ਭਾਜਪਾ ਵੱਲੋਂ ਨਫਰਤ ਦੀ ਰਾਜਨੀਤੀ ਫੈਲਾਈ ਜਾ ਰਹੀ ਹੈ ਪਰ ਸਾਨੂੰ ਇਸ ਤੋਂ ਬਚਣਾ ਪਵੇਗਾ। ਚੰਨੀ ਨੇ ਕਿਹਾ- ਮੈਂ ਸਪੈਨਿਸ਼ ਜੋੜੇ 'ਤੇ ਹਮਲਾ ਮਾਮਲੇ 'ਚ ਹਿਮਾਚਲ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ, ਉਨ੍ਹਾਂ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਸੂਬੇ ਵਿੱਚ ਪਾਣੀ ਦੇ ਘਟ ਰਹੇ ਪੱਧਰ 'ਤੇ ਚੰਨੀ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ, ਸੂਬਾ ਸਰਕਾਰ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।

ਭਾਜਪਾ ਆਗੂ ਅਤੇ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਵਿਚ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿਤੀ। ਇਸ ਦੌਰਾਨ ਰਿੰਕੂ ਨੇ ਹਿਮਾਚਲ 'ਚ ਸਪੈਨਿਸ਼ ਜੋੜੇ ਨਾਲ ਕੁੱਟਮਾਰ ਦੇ ਮਾਮਲੇ 'ਚ ਹਿਮਾਚਲ ਦੀ ਕਾਂਗਰਸ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ। ਰਿੰਕੂ ਨੇ ਕਿਹਾ- ਹਿਮਾਚਲ ਸਰਕਾਰ ਨੂੰ ਇਸ 'ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਜਿਨ੍ਹਾਂ ਨੇ ਇਹ ਸਭ ਕੀਤਾ ਹੈ, ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਕਾਂਗਰਸ ਨਫ਼ਰਤ ਦੀ ਰਾਜਨੀਤੀ ਕਰਦੀ ਹੈ, ਇਸ ਵਾਰ ਚੋਣਾਂ ਵਿਚ ਕਾਂਗਰਸ ਨੇ ਦਲਿਤ ਭਾਈਚਾਰੇ ਨੂੰ ਡਰਾਇਆ।