- Updated: February 25, 2026 07:59 PM
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਅਹਿਮ ਮਾਮਲਿਆਂ ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਪੈਰੋਲ ਦੀ ਮੰਗ ਅਤੇ NSA ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਹੁਣ ਕੱਲ੍ਹ ਤੱਕ ਲਈ ਟਾਲ ਦਿੱਤੀ ਹੈ।
ਇਥੇ ਇਹ ਵੀ ਦੱਸਣਯੋਗ ਹੈ ਕਿ ਹਾਈ ਕੋਰਟ ਨੇ ਪੈਰੋਲ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਜਵਾਬ ਦਾਇਰ ਕਰਨ ਵਿਚ ਦੇਰੀ ਕਰਨ ਲਈ ਪੰਜਾਬ ਸਰਕਾਰ ‘ਤੇ 10,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਸਰਕਾਰ ਨੂੰ ਜਵਾਬ ਪੇਸ਼ ਕਰਨ ਲਈ 10 ਦਿਨਾਂ ਦਾ ਸਮਾਂ ਦਿੱਤਾ ਸੀ ਪਰ ਨਿਰਧਾਰਿਤ ਸਮੇਂ ਵਿੱਚ ਜਵਾਬ ਨਾ ਦੇਣ ਕਾਰਨ ਇਹ ਕਾਰਵਾਈ ਕੀਤੀ ਗਈ।