ਅਦਾਕਾਰਾ ਪਰਿਣੀਤੀ ਚੋਪੜਾ ਤੇ ਸੰਸਦ ਮੈਂਬਰ ਰਾਘਵ ਚੱਢਾ ਦੀ ਹੋਈ ਮੰਗਣੀ, ਤਸਵੀਰਾਂ ਆਈਆਂ ਸਾਹਮਣੇ

ਅਦਾਕਾਰਾ ਪਰਿਣੀਤੀ ਚੋਪੜਾ ਤੇ ਸੰਸਦ ਮੈਂਬਰ ਰਾਘਵ ਚੱਢਾ ਦੀ ਹੋਈ ਮੰਗਣੀ, ਤਸਵੀਰਾਂ ਆਈਆਂ ਸਾਹਮਣੇ

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਅੱਜ ਮੰਗਣੀ ਹੋ ਗਈ ਹੈ। ਦਿੱਲੀ ਦੇ ਕਪੂਰਥਲਾ ਹਾਊਸ ਵਿਖੇ ਸੰਸਦ ਮੈਂਬਰ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਹੋਈ। ਰਾਘਵ ਚੱਢਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।

                        Image

ਮੰਗਣੀ ਸਮਾਰੋਹ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ਼ਾਮਲ ਹੋਏ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਅਤੇ ਸ਼ਿਵ ਸੈਨਾ ਆਗੂ ਆਦਿੱਤਿਆ ਠਾਕਰੇ ਵੀ ਰਿੰਗ ਸੈਰਾਮਨੀ ’ਚ ਪਹੁੰਚੇ। ਅਦਾਕਾਰਾ ਪਰਿਣੀਤੀ ਚੋਪੜਾ ਵੀ ਮਨੀਸ਼ ਮਲਹੋਤਰਾ ਵੱਲੋਂ ਡਿਜ਼ਾਈਨ ਕੀਤਾ ਗਿਆ ਆਊਟਫਿੱਟ ਕੈਰੀ ਕੀਤਾ।

                        Image