- Updated: August 03, 2023 10:25 PM
ਲੋਕ ਸਭਾ ਦੇ ਮਾਨਸੂਨ ਸੈਸ਼ਨ ਤੋਂ ਸਸਪੈਂਡ ਕੀਤੇ ਜਾਣ ਮਗਰੋਂ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਸ਼ੀਲ ਰਿੰਕੂ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਇਹ ਕਾਰਵਾਈ ਲੋਕਾਂ ਦੀ ਆਵਾਜ਼ ਬੁਲੰਦ ਕਰਦਿਆਂ ਹੋਈ ਹੈ, ਇਸ ਲਈ ਉਨ੍ਹਾਂ ਨੂੰ ਇਸ ਦਾ ਕੋਈ ਅਫ਼ਸੋਸ ਨਹੀਂ ਹੈ।
ਸੰਵਿਧਾਨ ਟੁੱਟ ਰਿਹਾ ਹੈ, ਦੇਸ਼ ਦਾ ਸੰਘੀ ਢਾਂਚਾ ਖਤਰੇ 'ਚ ਹੈ, ਕੇਂਦਰ ਸਰਕਾਰ ਨੇ ਇਸ ਦੀ ਸ਼ੁਰੂਆਤ ਦਿੱਲੀ ਤੋਂ ਕੀਤੀ ਹੈ ।ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਤੇ ਸਰਕਾਰ ਦੀ ਤਾਕਤਾਂ ਘੱਟ ਕਰ ਕੇ ਬਿਨਾ ਚੁਣੇ ਲੋਕਾਂ (ਬਿਊਰੋਕ੍ਰੈਟਸ) ਦੇ ਹੱਥ ਵਿਚ ਸ਼ਾਸਨ ਦੇਣਾ ਸੰਘੀ ਢਾਂਚੇ ਤੇ ਸੰਵਿਧਾਨ ਦਾ ਅਪਮਾਨ ਹੈ। ਰਿੰਕੂ ਨੇ ਕਿਹਾ ਕਿ ਲੋਕਾਂ ਦੀ ਆਵਾਜ਼ ਬੁਲੰਦ ਕਰਦਿਆਂ, ਲੋਕਤੰਤਰ ਦੀ ਰੱਖਿਆ ਕਰਦਿਆਂ ਹੋਇਆ ਹੈ, ਇਸ ਲਈ ਮੈਨੂੰ ਇਸ ਦਾ ਕੋਈ ਅਫ਼ਸੋਸ ਨਹੀਂ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਪੁਲਸ, ਵਿਜੀਲੈਂਸ ਤੇ ਹੋਰ ਏਜੰਸੀਆਂ ਇਨ੍ਹਾਂ ਦੇ ਹੱਥ ਵਿਚ ਹੈ, ਇਹ ਕੁਝ ਵੀ ਕਰ ਸਕਦੇ ਹਨ। ਪਰ ਇਹ ਫ਼ੈਸਲਾ ਅਦਾਲਤ ਕਰੇਗੀ ਕਿ ਕੋਣ ਭ੍ਰਿਸ਼ਟ ਹੈ ਤੇ ਕੋਣ ਨਹੀਂ।