ਇਟਲੀ ''ਚ ਗੁਰਦੁਆਰਾ ਸਾਹਿਬ ਨੋਵੇਲਾਰਾ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਪਾਲਾ ਦਾ ਹੋਇਆ ਕਤਲ

ਇਟਲੀ ''ਚ ਗੁਰਦੁਆਰਾ ਸਾਹਿਬ ਨੋਵੇਲਾਰਾ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਪਾਲਾ ਦਾ ਹੋਇਆ ਕਤਲ

ਇਟਲੀ ਤੋਂ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਉਥੇ ਵੱਸਦੇ ਭਾਰਤੀਆਂ ਵਿੱਚ ਨਾਮੋਸ਼ੀ ਜਿਹੀ ਛਾ ਗਈ ਹੈ। ਦਰਅਸਲ ਇਟਲੀ ਦੇ ਸਭ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਨੋਵੇਲਾਰਾ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਪਾਲਾ ਜੋ ਕਿ ਖਿੱਤੇ ਵੱਜੋਂ ਟਰਾਂਸਪੋਰਟ ਦਾ ਕੰਮ ਕਰਦੇ ਸਨ, ਦਾ ਬੀਤੀ ਰਾਤ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਹਰਪਾਲ ਸਿੰਘ ਪਾਲਾ ਇਟਲੀ ਦੇ ਸਭ ਤੋਂ ਵੱਡੇ ਉਦਯੋਗਿਕ ਸ਼ਹਿਰ ਪਰਾਤੋ ਤੋਂ ਕੱਪੜਾ ਜਰਮਨੀ ਨੂੰ ਨਿਰਯਾਤ ਕਰਨ ਲਈ ਕੱਪੜੇ ਲੋਡ ਕਰਨ ਗਏ ਸੀ। ਇਸ ਦੌਰਾਨ ਲੁੱਟ ਦੀ ਕੋਸ਼ਿਸ਼ ਦੌਰਾਨ ਚਾਕੂ ਮਾਰ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ।

ਘਟਨਾ ਦੀ ਖ਼ਬਰ ਮਿਲਦਿਆਂ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਇਟਾਲੀਅਨ ਪੁਲਸ ਅਨੁਸਾਰ ਇਹ ਲੁੱਟ ਦੇ ਇਰਾਦੇ ਨਾਲ ਕੀਤਾ ਗਿਆ ਕਤਲ ਹੈ। ਪੁਲਸ ਨੂੰ ਘਟਨਾ ਵਾਲੀ ਥਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ 2 ਵਿਅਕਤੀਆਂ ਦੀਆਂ ਤਸਵੀਰਾਂ ਮਿਲੀਆਂ ਹਨ। ਪੁਲਸ ਵੱਲੋਂ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਹਰਪਾਲ ਸਿੰਘ ਪਾਲਾ 59 ਸਾਲ ਦੇ ਸਨ ਅਤੇ ਪੰਜਾਬ ਦੇ ਬਗਵਾਈ (ਗੜ੍ਹਸ਼ੰਕਰ) ਨਾਲ ਸੰਬੰਧਿਤ ਸਨ। ਉਹ ਪਿਛਲੇ ਲੰਬੇ ਸਮੇਂ ਤੋਂ ਆਪਣੇ ਪਰਿਵਾਰ ਨਾਲ ਇਟਲੀ ਦੇ ਮਾਨਤੋਵਾ ਦੇ ਗੌਨਜਾਗਾ ਵਿਖੇ ਰਹਿੰਦੇ ਸਨ।