PM ਮੋਦੀ ਨੇ ਕਾਲ ਭੈਰਵ ਦਾ ਆਸ਼ੀਰਵਾਦ ਲੈ ਕੇ ਵਾਰਾਣਸੀ ਤੋਂ ਭਰਿਆ ਨਾਮਜ਼ਦਗੀ ਪੱਤਰ

PM ਮੋਦੀ ਨੇ ਕਾਲ ਭੈਰਵ ਦਾ ਆਸ਼ੀਰਵਾਦ ਲੈ ਕੇ ਵਾਰਾਣਸੀ ਤੋਂ ਭਰਿਆ ਨਾਮਜ਼ਦਗੀ ਪੱਤਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਹਲਕੇ ਤੋਂ ਅੱਜ ਯਾਨੀ ਕਿ ਮੰਗਲਵਾਰ ਨੂੰ ਨਾਮਜ਼ਦਗੀ ਪੱਤਰ ਭਰਿਆ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਉਨ੍ਹਾਂ ਅੱਜ ਸਵੇਰੇ ਗੰਗਾ ਕਿਨਾਰੇ ਦਸ਼ਾਸ਼ਵਮੇਧ ਘਾਟ 'ਤੇ ਪੂਜਾ ਕੀਤੀ ਅਤੇ ਕਾਲ ਭੈਰਵ ਮੰਦਰ ਦੇ ਦਰਸ਼ਨ ਕੀਤੇ। ਕਾਲ ਭੈਰਵ ਦਾ ਆਸ਼ੀਰਵਾਦ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਨਾਮਜ਼ਦਗੀ ਪੱਤਰ ਭਰਿਆ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਹਨ।  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ ਪੱਤਰ ਭਰਨ ਨੂੰ ਲੈ ਕੇ ਵਾਰਾਣਸੀ ਵਿਚ ਕਲੈਕਟਰੇਟ ਕੰਪਲੈਕਸ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਪ੍ਰਧਾਨ ਮੰਤਰੀ ਨਾਲ ਇਸ ਦੌਰਾਨ ਅਮਿਤ ਸ਼ਾਹ, ਰਾਜਨਾਥ ਸਿੰਘ, ਚਿਰਾਗ ਪਾਸਵਾਨ, ਰਾਮਦਾਸ ਅਠਾਵਲੇ, ਏਕਨਾਥ ਸ਼ਿੰਦੇ ਅਤੇ ਯੋਗੀ ਆਦਿਤਿਆਨਾਥ ਸਮੇਤ ਕਈ ਦਿੱਗਜ ਕਲੈਕਟਰੇਟ ਕੰਪਲੈਕਸ ਵਿਚ ਮੌਜੂਦ ਹਨ। 

ਦੱਸ ਦੇਈਏ ਕਿ ਦਸ਼ਾਸ਼ਵਮੇਧ ਘਾਟ ਤੋਂ ਪ੍ਰਧਾਨ ਮੰਤਰੀ ਨੇ ਨਮੋ ਘਾਟ ਲਈ ਕਰੂਜ਼ ਦੀ ਸਵਾਰੀ ਕੀਤੀ ਅਤੇ ਫਿਰ ਕਾਲ ਭੈਰਵ ਮੰਦਰ ਪਹੁੰਚੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੰਦਰ ਦੇ ਦਰਸ਼ਨ ਕੀਤੇ, ਜਿੱਥੇ ਪ੍ਰਧਾਨ ਮੰਤਰੀ ਨੇ ਪ੍ਰਾਰਥਨਾ ਕੀਤੀ। ਇਹ ਤੀਜਾ ਮੌਕਾ ਹੈ, ਜਦੋਂ ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਸੰਸਦੀ ਖੇਤਰ ਤੋਂ ਆਪਣੀ ਨਾਮਜ਼ਦਗੀ ਦਰਜ ਕਰਾਉਣਗੇ। ਇਸ ਤੋਂ ਪਹਿਲਾਂ ਸਾਲ 2014 ਅਤੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿੱਤ ਮਿਲੀ ਸੀ।