ਤੀਜੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ,ਰਾਸ਼ਟਰਪਤੀ ਭਵਨ ਵਿਖੇ ਚੁੱਕੀ ਸਹੁੰ

ਤੀਜੀ ਵਾਰ ਨਰਿੰਦਰ ਮੋਦੀ ਬਣੇ ਦੇਸ਼ ਦੇ ਪ੍ਰਧਾਨ ਮੰਤਰੀ,ਰਾਸ਼ਟਰਪਤੀ ਭਵਨ ਵਿਖੇ ਚੁੱਕੀ ਸਹੁੰ

ਨਰਿੰਦਰ ਮੋਦੀ ਲਗਾਤਾਰ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਰਾਸ਼ਟਰਪਤੀ ਭਵਨ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਦੌਰਾਨ ਦੇਸ਼-ਵਿਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ ਵੀ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਈਆਂ ਹਨ। 

ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਓਡੀਸ਼ਾ ਦੇ ਰਾਜਪਾਲ ਰਘੁਵਰ ਦਾਸ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਵੀ ਪਹੁੰਚੇ ਹਨ। ਸੀ.ਜੇ.ਆਈ. ਚੰਦਰਚੂੜ ਤੋਂ ਇਲਾਵਾ ਭੂਟਾਨ ਦੇ ਪ੍ਰਧਾਨ ਮੰਤਰੀ ਤੋਬਗੇ ਵੀ ਰਾਸ਼ਟਰਪਤੀ ਭਵਨ ਪਹੁੰਚ ਚੁੱਕੇ ਹਨ।ਇਸ ਸਮਾਗਮ ਵਿੱਚ 7 ​​ਦੇਸ਼ਾਂ ਦੇ ਨੇਤਾਵਾਂ ਤੋਂ ਇਲਾਵਾ ਦੇਸ਼ ਦੇ ਫਿਲਮੀ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ।ਭਾਰਤ ਨਾਲ ਸਬੰਧਾਂ ਵਿੱਚ ਆਈ ਖਿੱਚੋਤਾਣ ਕਾਰਨ ਸੁਰਖੀਆਂ ਵਿੱਚ ਰਹੇ ਮਾਲਦੀਵ ਦੇ ਰਾਸ਼ਟਰਪਤੀ ਅੱਜ ਭਾਰਤ ਦੇ ਰਾਜ ਮਹਿਮਾਨ ਵੀ ਹਨ। ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਵੀ ਸਹੁੰ ਚੁੱਕ ਸਮਾਗਮ ਲਈ ਰਾਸ਼ਟਰਪਤੀ ਭਵਨ ਪਹੁੰਚ ਚੁੱਕੇ ਹਨ।

ਮੋਦੀ ਐਤਵਾਰ ਸਵੇਰੇ ਰਾਜਘਾਟ ਗਏ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਉਹ ਅਟਲ ਜੀ ਦੀ ਸਮਾਧੀ ਅਤੇ ਰਾਸ਼ਟਰੀ ਯੁੱਧ ਸਮਾਰਕ 'ਤੇ ਗਏ। ਸਵੇਰੇ ਮੋਦੀ ਨੇ ਆਪਣੀ ਰਿਹਾਇਸ਼ 'ਤੇ ਸੰਭਾਵਿਤ ਮੰਤਰੀਆਂ ਨਾਲ ਬੈਠਕ ਕੀਤੀ।