ਲੋਕ ਸਭਾ ਚੋਣ ਲੜਨ ਤੋਂ ਨਵਜੋਤ ਸਿੱਧੂ ਨੇ ਕੀਤਾ ਸਾਫ਼ ਇਨਕਾਰ

 ਲੋਕ ਸਭਾ ਚੋਣ ਲੜਨ ਤੋਂ ਨਵਜੋਤ ਸਿੱਧੂ ਨੇ ਕੀਤਾ ਸਾਫ਼ ਇਨਕਾਰ

ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਸਮਸ਼ੇਰ ਸਿੰਘ ਦੁਲੋ ਅਤੇ ਮਹਿੰਦਰ ਸਿੰਘ ਕੇਪੀ ਨੂੰ ਨਾਲ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲੇ। ਉਨ੍ਹਾਂ ਪੰਜਾਬ ਸਰਕਾਰ ਵਲੋਂ ਲਏ ਜਾ ਰਹੇ ਕਰਜ਼ੇ ਬਾਰੇ ਰਾਜਪਾਲ ਨੂੰ ਇਕ ਮੰਗ ਪੱਤਰ ਪੇਸ਼ ਕਰਦਿਆਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕੀਤੀ ਹੈ। ਰਾਜਪਾਲ ਨੂੰ ਮਿਲਣ ਤੋਂ ਬਾਅਦ ਰਾਜਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਧੂ ਨੇ ਲੋਕ ਸਭਾ ਚੋਣ ਲੜਨ ਤੋਂ ਵੀ ਸਾਫ਼ ਇਨਕਾਰ ਕਰ ਦਿਤਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਲੋਕ ਸਭਾ ਚੋਣ ਨਹੀਂ ਲੜਨਗੇ ਅਤੇ ਜੇਕਰ ਉਨ੍ਹਾਂ ਲੋਕ ਸਭਾ ਜਾਣਾ ਹੁੰਦਾ ਤਾਂ ਕੁਰੂਕਸੇਤਰ ਤੋਂ ਚੋਣ ਨਾ ਲੜ ਲਈ ਹੁੰਦੀ। ਜੀਪੀ ਤੇ ਡਾ. ਰਾਜਕੁਮਾਰ ਚੱਬੇਵਾਲ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਬਾਰੇ ਪੁਛੇ ਜਾਣ ’ਤੇ ਉਨ੍ਹਾਂ ਕਿਹਾ ਕਿ, ‘ਕੁਛ ਤੋ ਮਜਬੂਰੀਆਂ ਰਹੀ ਹੋਂਗੀ, ਚਾਹਕਰ ਤੋ ਕੋਈ ਬੇਵਫ਼ਾ ਨਹੀਂ ਹੋਤਾ।’