- Updated: December 07, 2023 08:34 PM
ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਦੇ ਘਰ ਖੁਸ਼ੀਆਂ ਨਾਲ ਭਰ ਗਿਆ ਹੈ। ਦੱਸ ਦੇਈਏ ਨਵਜੋਤ ਸਿੰਘ ਸਿੱਧੂ ਦੇ ਮੁੰਡੇ ਕਰਨ ਸਿੱਧੂ ਤੇ ਇਨਾਇਤ ਕੌਰ ਰੰਧਾਵਾ ਵਿਆਹ ਦੇ ਬੰਧਨ 'ਚ ਬੱਝ ਗਏ ਹਨ।

ਵਿਆਹ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ 'ਚ ਦੇਖ ਸਕਦੇ ਹੋ ਸਾਰੇ ਬਹੁਤ ਖੁਸ਼ ਹਨ ਅਤੇ ਨਵਜੋਤ ਸਿੱਧੂ ਭੰਗੜਾ ਪਾਉਂਦੇ ਹੋਏ ਨਜ਼ਰ ਆ ਰਹੇ ਹਨ।

ਵਿਆਹ ਦੌਰਾਨ ਕੋਈ ਸਿਆਸੀ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ ਹੈ। ਇਸ ਦੌਰਾਨ ਤਸਵੀਰ 'ਚ ਗੁਰਮੀਤ ਸਿੰਘ ਔਜਲਾ ਅਤੇ ਸਾਬਕਾ MLA ਗੁਲਜ਼ਾਰ ਇੰਦਰਚਾਹਲ ਵੀ ਨਜ਼ਰ ਆਏ। ਇਹ ਤਸਵੀਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।

ਇਨਾਇਤ ਕੌਰ ਰੰਧਾਵਾ ਪਟਿਆਲਾ ਦੀ ਰਹਿਣ ਵਾਲੀ ਹੈ । ਕਰਨ ਸਿੱਧੂ ਅਤੇ ਇਨਾਇਤ ਦੀ ਪਹਿਲਾਂ ਰਿਸ਼ੀਕੇਸ਼ 'ਚ ਮੰਗਣੀ ਹੋਈ ਸੀ। ਇਸ ਦੀ ਜਾਣਕਾਰੀ 26 ਜੂਨ ਨੂੰ ਸਾਂਝੀ ਕੀਤੀ ਗਈ ਸੀ।

ਹੁਣ ਦੋਵੇਂ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਇਨਾਇਤ ਕੌਰ ਨੇ ਪਿਤਾ ਮਨਿੰਦਰ ਰੰਧਵਾ ਜੋ ਸਾਬਕਾ ਫੌਜੀ ਰਹੇ, ਇਸ ਸਮੇਂ ਉਹ ਪੰਜਾਬ ਰੱਖਿਆ ਸੇਵਾ ਭਲਾਈ ਵਿਭਾਗ 'ਚ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਹਨ।