ਨਵਜੋਤ ਸਿੱਧੂ ਤੇ ਪ੍ਰਤਾਪ ਬਾਜਵਾ ਵਿਚਾਲੇ ਖੜਕੀ, ਸਿੱਧੂ ਦਾ ਵੱਖਰਾ ਅਖਾੜਾ ਨਾ ਲਗਾਉਣ ਵਾਲੇ ਬਿਆਨ ''ਤੇ ਮੋੜਵਾਂ ਜਵਾਬ

ਨਵਜੋਤ ਸਿੱਧੂ ਤੇ ਪ੍ਰਤਾਪ ਬਾਜਵਾ ਵਿਚਾਲੇ ਖੜਕੀ, ਸਿੱਧੂ ਦਾ ਵੱਖਰਾ ਅਖਾੜਾ ਨਾ ਲਗਾਉਣ ਵਾਲੇ ਬਿਆਨ ''ਤੇ ਮੋੜਵਾਂ ਜਵਾਬ

ਨਵਜੋਤ ਸਿੰਘ ਸਿੱਧੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਇਕ ਵਾਰ ਫਿਰ ਤੋਂ ਖੜਕ ਗਈ ਹੈ। ਦਰਅਸਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਵੱਖਰਾ ਅਖਾੜਾ ਨਾ ਲਗਾਉਣ ਦੀ ਦਿੱਤੀ ਗਈ ਨਸੀਹਤ 'ਤੇ ਨਵਜੋਤ ਸਿੱਧੂ ਨੇ ਮੋੜਵਾਂ ਜਵਾਬ ਦਿੱਤਾ ਹੈ। ਟਵਿੱਟਰ 'ਤੇ ਭੜਾਸ ਕੱਢਦੇ ਹੋਏ ਇਕ ਪੋਸਟ ਸ਼ੇਅਰ ਕਰਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਅੰਦਰ ਕਾਂਗਰਸ ਪਾਰਟੀ ਦੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਘਬਰਾਹਟ ‘ਚੋਂ ਪੈਦਾ ਗੁਮਰਾਹਕੁੰਨ ਬਿਆਨ ਅਤੇ ਵਿਹਾਰ ਚੁਤਰਾਈ ਵਾਲੀ ਪੈਂਤੜੇਬਾਜੀ ਦਾ ਆਹਲਾ ਨਮੂਨਾ।

ਉਨ੍ਹਾਂ ਕਿਹਾ ਕਿ ਤੁਸੀਂ ਇੰਡੀਆ ਗਠਜੋੜ ਦੀ ਸਿਆਸਤ ਨੂੰ ਨਕਾਰੋ ਅਤੇ ਬੋਲੋ ਕਿ ਅਸੀਂ ਕਾਂਗਰਸ ਹਾਈਕਮਾਂਡ ਵੱਲੋਂ ਇਸ ਗਠਜੋੜ ਦੇ ਸਿਆਸੀ ਫ਼ੈਸਲਿਆਂ ਨੂੰ ਲਾਗੂ ਨਹੀਂ ਕਰਾਂਗੇ ਤਾਂ ਇਹ ਵੱਖਰਾ ਅਖਾੜਾ ਨਹੀਂ ਹੈ। ਪਰ ਜੇ ਸਿੱਧੂ ਇਹ ਆਖੇ ਕਿ ਹਾਈਕਮਾਂਡ ਨਾਲ ਖੜਾਂਗਾ ਅਤੇ ਪੰਜਾਬ ਲਈ ਲੜਾਂਗਾ ਤਾਂ ਇਹ ਵੱਖਰਾ ਅਖਾੜਾ ਕਿਵੇਂ ਹੋ ਗਿਆ?

ਕਾਂਗਰਸ ਦੇ 78 ਤੋਂ 18 ਵਿਧਾਇਕ ਰਹਿਣ ਦੀ ਜ਼ਿੰਮੇਵਾਰੀ ਤੁਹਾਡੇ ਸਿਰ ਆਉਂਦੀ ਹੈ ਨਾ ਕਿ ਪ੍ਰਧਾਨ ਹੋਣ ਵਜੋਂ ਨਵਜੋਤ ਸਿੰਘ ਸਿੱਧੂ ਸਿਰ ਹੈ। ਤੁਸੀਂ ਨਵਜੋਤ ਸਿੰਘ ਸਿੱਧੂ ਦਾ ਲੁੱਟ ਖ਼ਤਮ ਕਰਨ ਵਾਲਾ ਪੰਜਾਬ ਏਜੰਡਾ ਨਕਾਰ ਕੇ ਅਨੁਸੂਚਿਤ ਜਾਤੀ ਦਾ ਪੱਤਾ ਖੇਡਿਆ। ਇਹ ਨਤੀਜਾ ਤੁਹਾਡੀ ਬਾਦਲਕਿਆਂ ਨਾਲ “ ਉੱਤਰ ਕਾਟੋ ਮੈਂ ਚੜਾਂ'' ਵਾਲੀ ਸਿਆਸਤ ਕਾਰਨ ਹੈ। ਬਾਜਵਾ ਸਾਹਿਬ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਵੇਲੇ ਤਾਂ ਤੁਸੀਂ ਸਿਸਵਾਂ ਫਾਰਮ ‘ਤੇ ਜਾ ਕੇ ਕੈਪਟਨ ਅਮਰਿੰਦਰ ਨਾਲ ਪਿਆਰ ਪੀਂਘਾਂ ਝੂਟਦੇ ਸੀ।  

ਤੁਹਾਡਾ ਦੋ ਸਾਲ ਤੋਂ ਐਲਾਨਵੰਤ ਸਰਕਾਰ ਦੀਆਂ ਕਿਹੜੀਆਂ ਨੀਤੀਆਂ ਖ਼ਿਲਾਫ਼ ਅਖਾੜਾ ਲੱਗਿਆ ਹੈ? ਇਹ ਦੱਸੋਂ ਤੁਹਾਡੀ ਕਾਂਗਰਸ ਸਰਕਾਰ ਦੀਆਂ ਕਿਹੜੀਆਂ ਨੀਤੀਆਂ ਅਤੇ ਫ਼ੈਸਲਿਆਂ ਨੂੰ ਐਲਾਨਵੰਤ ਸਰਕਾਰ ਉਲੰਘ ਰਹੀ ਹੈ? 

ਨਵਜੋਤ ਸਿੰਘ ਸਿੱਧੂ ਨੇ ਐਲਾਨਵੰਤ ਸਰਕਾਰ ਦੀਆਂ ਨੀਤੀਆਂ ਅਤੇ ਫ਼ੈਸਲਿਆਂ ਉੱਪਰ ਹਮਲਾ ਕੀਤਾ ਹੈ ਅਤੇ ਤੁਹਾਨੂੰ ਕਿਊ ਤਕਲੀਫ਼ ਹੋ ਰਹੀ ਹੈ? ਵਿਧਾਨ ਸਭਾ ਦੀ ਚੋਣ ਹਾਰਨ ਤੋਂ ਬਾਅਦ ਵੀ ਸਿੱਧੂ ਨੇ 'ਆਪ' ਸਰਕਾਰ ਦੀਆਂ ਗਰੰਟੀਆਂ ਪੂਰੇ ਨਾ ਕਰਨ ਦੀ ਸਿਆਸਤ ਖ਼ਿਲਾਫ਼ ਹਮਲਾ ਕੀਤਾ ਸੀ ਅਤੇ ਐਲਾਨਵੰਤ ਨੂੰ ਉਸ ਨੂੰ ਗੱਲਬਾਤ ਕਰਨ ਲਈ ਸੱਦਾ ਦੇਣ ਲਈ ਮਜਬੂਰ ਹੋਣਾ ਪਿਆ ਸੀ। 
** ਹਾਲੇ ਐਨਾ ਹੀ •• **Malvinder Singh Malii 

   Image

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਵਖ਼ਰਾ ਅਖਾੜਾ ਲਗਾਉਣ ਅਤੇ ਰੈਲੀਆਂ ਕਰਨ ਅਤੇ ਪੰਜਾਬ ਵਿਧਾਨ ਸਭਾ ਅੰਦਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਨੂੰ ਦੋ ਟੁੱਕ ਸੁਣਾ ਦਿੱਤੀ ਸੀ। ਸਿੱਧੂ ਨੂੰ ਨਸੀਹਤ ਦਿੰਦੇ ਹੋਏ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹ ਇਕ ਮੰਚ 'ਤੇ ਆਉਣ ਅਤੇ ਵੱਖਰਾ ਅਖਾੜਾ ਨਾ ਲਾਉਣ। 

ਇਕ ਚੈਨਲ 'ਤੇ ਗੱਲਬਾਤ ਕਰਦੇ ਹੋਏ ਪ੍ਰਤਾਪ ਬਾਜਵਾ ਨੇ ਕਿਹਾ ਕਿ ਸਿੱਧੂ ਸਾਹਿਬ ਵੱਖਰਾ ਅਖਾੜਾ ਲਗਾਉਣਾ ਬੰਦ ਕਰੋਂ, ਜੇ ਪਾਰਟੀ ਨੇ ਤੁਹਾਨੂੰ ਇੱਜ਼ਤ ਮਾਨ ਦੇ ਦਿੱਤਾ ਹੈ, ਉਸ ਨੂੰ ਪਚਾਉ ਅਤੇ ਅਜਿਹਾ ਕੰਮ ਨਾ ਕਰੋ। ਪਹਿਲ੍ਹਾਂ ਦੀ ਜਦੋਂ ਤੁਸੀਂ ਪ੍ਰਧਾਨ ਸੀ ਤਾਂ 78 ਤੋਂ 18 ਤੇ ਲੈ ਆਏ ਹੋ। ਬਾਜਵਾ ਨੇ ਸਿੱਧੂ ਨੂੰ ਕਿਹਾ ਕਿ ਹੋਰ ਕੀ ਚਾਹੁੰਦੇ ਹਨ। ਬੇਨਤੀ ਕਰਦੇ ਹੋਏ ਪ੍ਰਤਾਪ ਬਾਜਵਾ ਨੇ ਕਿਹਾ ਸੀ ਕਿ ਚੁੱਪ ਹੋ ਕੇ ਪਾਰਟੀ ਦੇ ਕੈਡਰ ਨਾਲ ਚੱਲੋਂ, ਪਾਰਟੀ ਦੀਆਂ ਸਟੇਜਾ 'ਤੇ ਆਓ। ਬਾਜਵਾ ਨੇ ਕਿਹਾ ਕਿ ਦੋ ਦਿਨ ਬਾਅਦ ਪਾਰਟੀ ਦੇ ਧਰਨੇ ਜਗਰਾਓਂ ਅਤੇ ਫਗਵਾੜਾ ਵਿੱਚ ਹਨ। ਉਨ੍ਹਾਂ ਕਿਹਾ ਕਿ ਉਹ ਉਥੇ ਆਉਣ ਅਤੇ ਬੋਲਣ, ਪੰਜਾਬ ਦਾ ਕੋਈ ਕਾਂਗਰਸੀ ਇਸ ਨੂੰ ਚੰਗਾ ਨਹੀਂ ਸਮਝਦਾ ਅਤੇ ਸਿੱਧੂ ਸਾਹਿਬ ਨੂੰ ਸਲਾਹ ਦੇਣ ਵਾਲੇ ਵੀ ਇਸ ਨੂੰ ਗਲਤ ਹੀ ਦੱਸਦੇ ਹੋਣਗੇ। ਬਾਜਵਾ ਨੇ ਕਿਹਾ ਕਿ ਇਹ ਪਾਰਟੀ ਦਾ ਮੰਚ ਹੈ ਅਤੇ ਸਾਰੇ ਕਾਂਗਰਸੀ ਵਾਸਤੇ ਹੈ ਪਰ ਫਿਰ ਵੀ ਉਹ ਉਨ੍ਹਾਂ ਨੂੰ ਸੱਦਾ ਦਿੰਦੇ ਹਨ। ਬਾਜਵਾ ਕਿਹਾ ਕਿ 21 ਅਤੇ 22 ਤਾਰੀਖ਼ ਨੂੰ ਪੰਜਾਬ ਸਰਕਾਰ ਖ਼ਿਲਾਫ਼ ਲੱਗ ਰਹੇ ਧਰਨਾ ਵਿੱਚ ਆਓ ਅਤੇ ਆਪਣੀ ਗੱਲ ਕਰੋਂ।