ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ 

ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਰਲਡ ਦੇ ਅਰਬਪਤੀਆਂ ਵਿੱਚੋਂ ਆਉਣ ਵਾਲੇ ਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ ਇੱਕ ਆਮ ਸ਼ਰਧਾਲੂ ਵਾਂਗ ਨਤਮਸਤਕ ਹੋਈ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਵੀ ਮੱਥਾ ਟੇਕਿਆ ਅਤੇ ਕੜਾਹ ਪ੍ਰਸ਼ਾਦ ਗ੍ਰਹਿਣ ਕੀਤਾ।

                          Image

ਮੁੰਬਈ ਇੰਡੀਅਨਜ਼ ਦੀ ਟੀਸ਼ਰਟ ਪਾ ਦਰਬਾਰ ਸਾਹਿਬ ਪਹੁੰਚੀ ਨੀਤਾ ਅੰਬਾਨੀ ਦੇ ਨਾਲ ਭਾਵੇਂ ਜੈਡ ਸਕਿਉਰਿਟੀ ਪੂਰੀ ਤਰ੍ਹਾਂ ਆਪਣੀ ਡਿਊਟੀ ਨਿਭਾ ਰਹੀ ਸੀ ਪਰ ਗੁਰਦੁਆਰਾ ਸਾਹਿਬ ਪਹੁੰਚਣ ਤੇ ਨੀਤਾ ਅੰਬਾਨੀ ਨੂੰ ਮਿਲਣ ਵਾਲੇ ਉਨਾਂ ਦੇ ਪ੍ਰਸ਼ੰਸਕਾ ਦੀ ਭੀੜ ਫੋਟੋ ਖਿਚਵਾਉਂਦੀ ਨਜ਼ਰ ਆਈ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਦੇਸ਼ ਦੀ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ ਉੱਥੇ ਹੀ ਉਹ ਸੂਚਨਾ ਕੇਂਦਰ ਵਿਖੇ ਪਹੁੰਚੀ ਜਿੱਥੇ ਸੂਚਨਾ ਅਧਿਕਾਰੀਆਂ ਵੱਲੋਂ ਉਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਦੱਸਣਯੋਗ ਹੈ ਕਿ ਮੁੰਬਈ ਇੰਡੀਅਨਜ਼ ਅਤੇ ਪੰਜਾਬ ਕਿੰਗਸ ਐਲਵਨ ਵਿਚਾਲੇ ਹੋ ਰਹੇ ਮੈਚ ਨੂੰ ਲੈ ਕੇ ਉਹ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦਰਸ਼ਨ ਕਰਨ ਲਈ ਪੁੱਜੇ। ਉਨ੍ਹਾਂ ਨੇ IPL 2024 ਵਿੱਚ ਮੁੰਬਈ ਇੰਡੀਅਨਜ਼ (ਮੁੰਬਈ) ਦੀ ਜਿੱਤ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ। ਆਪਣੀ ਟੀਮ ਦੀ MI ਜਰਸੀ ਪਹਿਨ ਕੇ, ਉਹ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਦਾਖਲ ਹੋਈ। ਇਸ ਸਮੇਂ ਮੁੰਬਈ ਟੀਮ ਪੰਜਾਬ ਕਿੰਗਜ਼ ਨਾਲ ਮੈਚ ਖੇਡ ਰਹੀ ਸੀ।