ਅਮਿਤ ਸ਼ਾਹ ਨੇ ਕਿਹਾ ,"ਲੋਕਤੰਤਰ ਨਹੀਂ ਸਗੋਂ ਜਾਤੀਵਾਦ ਅਤੇ ਪਰਿਵਾਰਵਾਦ ਖ਼ਤਰੇ ''ਚ ਹਨ "।

ਅਮਿਤ ਸ਼ਾਹ ਨੇ ਕਿਹਾ ,

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਲੋਕ ਸਭਾ ਮੈਂਬਰਸ਼ਿਪ ਤੋਂ ਰਾਹੁਲ ਗਾਂਧੀ ਨੂੰ ਅਯੋਗ ਐਲਾਨ ਕੀਤੇ ਜਾਣ ਨੂੰ ਲੈਕੇ ਸੰਸਦ ਦੀ ਕਾਰਵਾਈ ਰੋਕਣ ਲਈ ਦੇਸ਼ ਵਿਰੋਧੀ ਦਲਾਂ ਨੂੰ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਰਾਹੁਲ ਨੂੰ ਕਾਂਗਰਸ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਸਰਕਾਰ) ਵਲੋਂ ਲਿਆਂਦੇ ਗਏ ਕਾਨੂੰਨ ਦੇ ਆਧਾਰ 'ਤੇ ਸੰਸਦ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਗਿਆ। ਸ਼ਾਹ ਨੇ ਲੋਕਾਂ ਨੂੰ ਸਮਾਜ ਦੇ ਸਾਰੇ ਵਰਗਾਂ ਦੇ ਕਲਿਆਣ ਲਈ 2024 'ਚ ਇਕ ਵਾਰ ਮੁੜ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਬਣਾਉਣ ਦੀ ਅਪੀਲ ਕੀਤੀ। ਸ਼ਾਹ ਕੌਸ਼ਾਂਬੀ ਮਹਾਉਤਸਵ ਦੀ ਸ਼ੁਰੂਆਤ ਕਰਨ ਤੋਂ ਬਾਅਦ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ,''ਰਾਹੁਲ ਗਾਂਧੀ ਨੂੰ ਅਯੋਗ ਕਰਾਰ ਦਿੱਤੇ ਜਾਣ ਨੂੰ ਲੈ ਕੇ ਸੰਸਦ ਦੀ ਕਾਰਵਾਈ ਰੋਕਣ ਲਈ ਦੇਸ਼ ਵਿਰੋਧੀ ਦਲਾਂ ਨੂੰ ਮੁਆਫ਼ ਨਹੀਂ ਕਰੇਗਾ, ਲੋਕਤੰਤਰ ਨਹੀਂ ਜਾਤੀਵਾਦ ਅਤੇ ਵੰਸ਼ਵਾਦੀ ਰਾਜਨੀਤੀ ਖ਼ਤਰੇ 'ਚ ਹੈ।'' ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਅਤੇ ਬ੍ਰਜੇਸ਼ ਪਾਠਕ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਾਜ ਇਕਾਈ ਦੇ ਪ੍ਰਧਾਨ ਭੂਪੇਂਦਰ ਚੌਧਰੀ ਇਸ ਪ੍ਰੋਗਰਾਮ 'ਚ ਸ਼ਾਮਲ ਹੋਏ। ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ 'ਚ ਸੂਰਤ ਦੀ ਅਦਾਲਤ ਵਲੋਂ 2 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ 24 ਮਾਰਚ ਨੂੰ ਉਨ੍ਹਾਂ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਐਲਾਨ ਕਰ ਦਿੱਤਾ ਗਿਆ ਸੀ।