America ਨੂੰ ਛੱਡ ਹੁਣ ਇਨ੍ਹਾਂ ਦੇਸ਼ਾਂ ਨੇ ਵੀ ਭਾਰਤੀਆਂ ਨੂੰ ਕੀਤਾ Deport

 America ਨੂੰ ਛੱਡ ਹੁਣ ਇਨ੍ਹਾਂ ਦੇਸ਼ਾਂ ਨੇ ਵੀ ਭਾਰਤੀਆਂ ਨੂੰ ਕੀਤਾ Deport

ਅਮਰੀਕਾ ਤੋਂ ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦੇਣ ਦਾ ਸਿਲਸਿਲਾ ਅਜੇ ਜਾਰੀ ਹੈ। 2 ਦਿਨ ਪਹਿਲਾਂ ਹੀ ਅਮਰੀਕਾ ਤੋਂ ਡਿਪੋਰਟ ਕੀਤੇ ਗਏ 12 ਭਾਰਤੀਆਂ ਦਾ ਚੋਥਾ ਬੈਚ ਦਿੱਲੀ ਦੇ ਆਈ.ਜੀ.ਆਈ. ਹਵਾਈ ਅੱਡੇ 'ਤੇ ਪਹੁੰਚਿਆ ਸੀ। ਹਵਾਈ ਅੱਡਾ ਪੁਲਸ ਦੇ ਅੰਕੜਿਆਂ ਅਨੁਸਾਰ, ਇਸ ਸਾਲ ਦੇ ਪਹਿਲੇ 45 ਦਿਨਾਂ ਵਿੱਚ ਵੱਖ-ਵੱਖ ਦੇਸ਼ਾਂ ਤੋਂ 19 ਭਾਰਤੀ ਨਾਗਰਿਕਾਂ ਨੂੰ ਦਿੱਲੀ ਡਿਪੋਰਟ ਕੀਤਾ ਗਿਆ ਹੈ। ਇਨ੍ਹਾਂ ਨਾਗਰਿਕਾਂ ਨੂੰ ਅਮਰੀਕਾ, ਦੁਬਈ, ਅਜ਼ਰਬਾਈਜਾਨ ਅਤੇ ਬਹਿਰੀਨ ਤੋਂ ਡਿਪੋਰਟ ਕੀਤਾ ਗਿਆ ਹੈ।

ਹਵਾਈ ਅੱਡਾ ਪੁਲਸ ਦੇ ਅਨੁਸਾਰ, ਵੱਖ-ਵੱਖ ਰਾਜਾਂ ਤੋਂ 14 ਏਜੰਟਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਤਿਹਾੜ ਭੇਜ ਦਿੱਤਾ ਗਿਆ ਹੈ। ਇਹਨਾਂ ਵਿੱਚੋਂ ਸਭ ਤੋਂ ਵੱਧ ਦਿੱਲੀ ਦੇ 4 ਏਜੰਟ ਹਨ। ਇਸ ਤੋਂ ਇਲਾਵਾ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਤੋਂ 3-3 ਏਜੰਟ ਫੜੇ ਗਏ ਹਨ। ਇਨ੍ਹਾਂ ਏਜੰਟਾਂ 'ਤੇ ਲੱਖਾਂ ਰੁਪਏ ਲੈ ਕੇ ਵਰਜ਼ੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਦੋਸ਼ ਹੈ। ਗੁਜਰਾਤ ਤੋਂ ਇੱਕ ਏਜੰਟ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਸਭ ਤੋਂ ਵੱਧ ਗਿਣਤੀ ਅਮਰੀਕਾ ਜਾਣ ਵਾਲਿਆਂ ਦੀ ਹੈ। ਏਜੰਟ ਉਨ੍ਹਾਂ ਤੋਂ ਅਮਰੀਕਾ ਭੇਜਣ ਦੇ ਨਾਮ 'ਤੇ ਭਾਰੀ ਰਕਮ ਵਸੂਲਦੇ ਹਨ। ਦੋ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚ ਦੋ ਏਜੰਟਾਂ ਨੇ ਅਮਰੀਕਾ ਭੇਜਣ ਦੇ ਨਾਮ 'ਤੇ ਦੋ ਲੋਕਾਂ ਤੋਂ 41-41 ਲੱਖ ਰੁਪਏ ਲਏ ਸਨ।