- Updated: April 03, 2026 04:47 PM
ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦੇ ਅੱਗੇ ਧਮਾਕੇ ਮਗਰੋਂ ਹੁਣ ਸ਼ਹਿਰ ਨੂੰ ਅੱਗ ਲਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਰਹੀ ਹੈ। ਇਸ ਧਮਕੀ ਤੋਂ ਬਾਅਦ ਚੰਡੀਗੜ੍ਹ ਪੁਲਸ ਪੂਰੀ ਤਰ੍ਹਾਂ ਅਲਰਟ ਹੋ ਗਈ ਹੈ ਅਤੇ ਸਾਰੇ ਸ਼ਹਿਰ 'ਚ ਹਾਈ ਅਲਰਟ ਕਰ ਦਿੱਤਾ ਗਿਆ ਹੈ।
ਪੁਲਸ ਨੇ ਸ਼ਹਿਰ 'ਚ ਨਾਕਾਬੰਦੀ ਕਰ ਦਿੱਤੀ ਹੈ ਅਤੇ ਹਰ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਸ ਅਤੇ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਅਲਰਟ ਮੋਡ 'ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਕੰਟਰੋਲ ਰੂਮ ਨੂੰ ਆਈ ਹੈ, ਜਿਸ ਤੋਂ ਬਾਅਦ ਪੂਰੇ ਸ਼ਹਿਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।
ਸੰਵੇਦਨਸ਼ੀਲ ਇਲਾਕਿਆਂ 'ਤੇ ਵੀ ਪੁਲਸ ਦੀ ਪੂਰੀ ਨਜ਼ਰ ਹੈ। ਪੁਲਸ ਅਤੇ ਏ. ਜੀ. ਟੀ. ਐੱਫ. ਦੀ ਸਾਂਝੀ ਕਾਰਵਾਈ ਜਾਰੀ ਹੈ ਅਤੇ ਹਰ ਇਕ ਸ਼ੱਕੀ ਗਤੀਵਿਧੀ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।