- Updated: July 18, 2023 11:19 AM
ਲੁਧਿਆਣਾ ਦੇ ਲਲਤੋਂ ਕਲਾਂ ਇਲਾਕੇ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਉਥੋਂ ਦੇ ਇਕ ਐਨਆਰਆਈ ਵਰਿੰਦਰ ਸਿੰਘ ਦਾ ਗਲ਼ਾ ਵੱਢ ਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੂਚਨਾ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਵਰਿੰਦਰ ਕੁਮਾਰ ਨੂੰ ਦਯਾਨੰਦ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਤਰਾਂ ਦਾ ਕਹਿਣਾ ਹੈ ਕਿ ਵਰਿੰਦਰ ਸਿੰਘ ਕੁਝ ਸਮਾਂ ਪਹਿਲਾਂ ਵੀ ਵਿਦੇਸ਼ ਤੋਂ ਭਾਰਤ ਪਰਤਿਆ ਸੀ। ਪੁਲਿਸ ਇਸ ਮਾਮਲੇ 'ਚ ਡੂੰਘਾਈ ਨਾਲ ਪੜਤਾਲ ਕਰਨ ਵਿਚ ਜੁੱਟ ਗਈ ਹੈ।
ਚਿਹਰੇ ਤੇ ਗਰਦਨ 'ਤੇ ਕੀਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ
ਜਾਂਚ ਦੌਰਾਨ ਸਾਹਮਣੇ ਆਇਆ ਕਿ ਐਨਆਰਆਈ ਵਰਿੰਦਰ ਸਿੰਘ ਸੋਮਵਾਰ ਰਾਤ ਕਰੀਬ 12 ਵਜੇ ਪੱਖੋਵਾਲ ਰੋਡ ਦੀ ਠਾਕੁਰ ਕਲੋਨੀ ਤੋਂ ਅਪਣੇ ਨੌਕਰ ਨਾਲ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ। ਇਸੇ ਦੌਰਾਨ 2 ਮੋਟਰਸਾਈਕਲਾਂ ’ਤੇ ਸਵਾਰ ਅਣਪਛਾਤਿਆਂ ਨੇ ਉਸ ਦਾ ਰਾਹ ਰੋਕ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਉਸ ਨੂੰ ਤੁਰੰਤ ਡੀ.ਐਮ.ਸੀ ਹਸਪਤਾਲ ਲਿਆਂਦਾ ਗਿਆ, ਜਿਥੇ ਉਸ ਨੇ ਦਮ ਤੋੜ ਦਿਤਾ। ਮ੍ਰਿਤਕ ਬਲਵਿੰਦਰ ਬਿੰਦਾ (42) ਤਿੰਨ ਮਹੀਨੇ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ। ਮੁਢਲੀ ਜਾਂਚ ਤੋਂ ਮਾਮਲਾ ਰੰਜਿਸ਼ ਦਾ ਹੀ ਜਾਪ ਰਿਹਾ ਹੈ। ਜਾਂਚ ਕਰ ਰਹੀ ਪੁਲਿਸ ਦਾ ਕਹਿਣਾ ਹੈ ਕਿ ਰੰਜਿਸ਼ ਦੇ ਚੱਲਦਿਆਂ ਇਹ ਕਤਲ ਕੀਤਾ ਗਿਆ ਹੈ ਕਿਉਂਕਿ ਐੱਨ. ਆਰ. ਆਈ. ਦੀ ਮੋਬਾਇਲ ਅਤੇ ਨਕਦੀ ਉਸ ਦੇ ਕੋਲ ਸੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤਾ ਹੈ।