- Updated: January 15, 2025 06:03 PM
ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਪਿੰਡ ਨਵਾਂ ਪਿੰਡ ਬਹਾਦਰ ਵਿਖੇ ਅੱਜ ਇਕ ਮਾਮੂਲੀ ਤਕਰਾਰ ਨੂੰ ਲੈ ਕੇ ਔਰਤ ਦਾ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਏ. ਐੱਸ. ਪੀ ਦੀਨਾਨਗਰ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮ੍ਰਿਤਕ ਔਰਤ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਨਵਾਂ ਪਿੰਡ ਬਹਾਦਰ ਦੀ ਰਹਿਣ ਵਾਲੀ ਸੁਰਿੰਦਰ ਕੌਰ (52) ਪਤਨੀ ਬਲਵਿੰਦਰ ਸਿੰਘ ਕੌਰ ਜਿਨ੍ਹਾਂ ਦਾ 5-6 ਦਿਨ ਪਹਿਲਾਂ ਪਿੰਡ ਦੇ ਹੀ ਰਹਿਣ ਵਾਲੇ ਵਿਅਕਤੀ ਨਾਲ ਮਾਮੂਲੀ ਤਕਰਾਰ ਹੋਇਆ ਸੀ ਜੋ ਕਿ ਇਸੇ ਪਿੰਡ ਦੇ ਰਹਿਣ ਵਾਲੇ ਨਿਰੰਜਨ ਸਿੰਘ ਜੋ ਕਿ ਵਿਦੇਸ਼ ਵਿਚ ਰਹਿੰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ।
ਕੁਝ ਦਿਨ ਪਹਿਲਾਂ ਮਾਮੂਲੀ ਤਕਰਾਰ ਹੋਇਆ ਸੀ ਜਿਸ ਤੋਂ ਬਾਅਦ ਦੇਰ ਸ਼ਾਮ ਇਹ ਔਰਤ ਗਲੀ 'ਚੋਂ ਲੰਘ ਰਹੀ ਸੀ ਜਿਸ ਉੱਤੇ ਨਿਰੰਜਨ ਸਿੰਘ ਨਾਮ ਦੇ ਵਿਅਕਤੀ ਵੱਲੋਂ ਚਾਕੂ ਨਾਲ ਤਿੰਨ ਵਾਰ ਕੀਤੇ ਗਏ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਗੁਰਦਾਸਪੁਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਾਇਆ ਗਿਆ। ਜਿੱਥੇ ਉਹ ਦਮ ਤੋੜ ਗਈ। ਪਰਿਵਾਰਿਕ ਮੈਂਬਰਾਂ ਦੇ ਬਿਆਨਾਂ 'ਤੇ ਨਿਰੰਜਨ ਸਿੰਘ ਵਾਸੀ ਨਵਾਂ ਪਿੰਡ ਬਹਾਦਰ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਅਤੇ ਫਰਾਰ ਆਰੋਪੀ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ।