ਵਰਿੰਦਰ ਸਹਿਵਾਗ ਨੇ ਦਿਖਾਇਆ ਵੱਡਾ ਦਿਲ,ਓਡੀਸ਼ਾ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਬੱਚਿਆਂ ਲਈ ਲਿਆ ਇਹ ਫ਼ੈਸਲਾ

ਵਰਿੰਦਰ ਸਹਿਵਾਗ ਨੇ ਦਿਖਾਇਆ ਵੱਡਾ ਦਿਲ,ਓਡੀਸ਼ਾ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਬੱਚਿਆਂ ਲਈ ਲਿਆ ਇਹ ਫ਼ੈਸਲਾ

ਓਡੀਸ਼ਾ ਰੇਲ ਹਾਦਸੇ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਹਾਦਸੇ 'ਚ ਕਰੀਬ 275 ਲੋਕਾਂ ਦੀ ਮੌਤ ਹੋਈ ਹੈ, ਜਦਕਿ 1000 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਪੀ.ਐੱਮ.ਓ. ਅਤੇ ਰੇਲ ਮੰਤਰਾਲਾ ਵੱਲੋਂ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ ਗਿਆ ਹੈ। ਇਸ ਵਿਚਕਾਰ ਸਾਬਕਾ ਭਾਰਤੀ ਖ਼ਿਡਾਰੀ ਵਰਿੰਦਰ ਸਹਿਵਾਗ ਨੇ ਪੀੜਤਾਂ ਦੀ ਮਦਦ ਆਪਣੇ ਹੱਥ ਅੱਗੇ ਵਧਾਏ ਹਨ। 

                Image

ਵਰਿੰਦਰ ਸਹਿਵਾਗ ਨੇ ਇਕ ਟਵੀਟ ਕਰਕੇ ਹਾਦਸੇ 'ਤੇ ਦੁੱਖ਼ ਪ੍ਰਗਟ ਕਰਦੇ ਹੋਏ ਰੇਲ ਹਾਦਸੇ 'ਚ ਜਾਨ ਗਵਾਉਣ ਵਾਲੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਦੀ ਜ਼ਿੰਮੇਦਾਰੀ ਚੁੱਕੀ ਹੈ। ਸਹਿਵਾਗ ਨੇ ਟਵੀਟ ਕਰਦੇ ਹੋਏ ਲਿਖਿਆ, 'ਇਹ ਤਸਵੀਰ ਸਾਨੂੰ ਲੰਬੇ ਸਮੇਂ ਲਈ ਪਰੇਸ਼ਾਨ ਕਰੇਗੀ। ਇਸ ਦੁੱਖ ਦੀ ਘੜੀ ਵਿੱਚ, ਮੈਂ ਘੱਟ ਤੋਂ ਘੱਟ ਇਹ ਕਰ ਸਕਦਾ ਹਾਂ ਕਿ ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਧਿਆਨ ਰੱਖਾਂ। ਮੈਂ ਅਜਿਹੇ ਬੱਚਿਆਂ ਨੂੰ ਸਹਿਵਾਗ ਇੰਟਰਨੈਸ਼ਨਲ ਸਕੂਲ ਦੀ ਬੋਰਡਿੰਗ ਸਹੂਲਤ ਵਿੱਚ ਮੁਫਤ ਸਿੱਖਿਆ ਪ੍ਰਦਾਨ ਕਰਦਾ ਹਾਂ।' ਇਸ ਤੋਂ ਇਲਾਵਾ ਸਹਿਵਾਗ ਨੇ ਇਕ ਹੋਰ ਟਵੀਟ ਵਿਚ ਸਹਿਵਾਗ ਨੇ ਲਿਖਿਆ, 'ਬਚਾਅ ਕਾਰਜਾਂ ਵਿੱਚ ਸਭ ਤੋਂ ਅੱਗੇ ਰਹੇ ਸਾਰੇ ਬਹਾਦਰ ਪੁਰਸ਼ਾਂ, ਔਰਤਾਂ, ਡਾਕਟਰੀ ਟੀਮ ਅਤੇ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੇ ਵਲੰਟੀਅਰਾਂ ਨੂੰ ਵੀ ਸਲਾਮ ਕਰਦਾ ਹਾਂ। ਅਸੀਂ ਇਸ ਵਿੱਚ ਇਕੱਠੇ ਹਾਂ।'

ਦੱਸ ਦੇਈਏ ਕਿ ਓਡੀਸ਼ਾ ਰੇਲ ਹਾਦਸੇ ਵਿੱਚ 2 ਐਕਸਪ੍ਰੈਸ ਟਰੇਨਾਂ - ਬੈਂਗਲੁਰੂ-ਹਾਵੜਾ ਐਕਸਪ੍ਰੈਸ ਅਤੇ ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈਸ - ਅਤੇ ਬਾਲਾਸੋਰ ਵਿੱਚ ਇੱਕ ਮਾਲ ਰੇਲਗੱਡੀ ਨੇ 275 ਲੋਕਾਂ ਦੀ ਜਾਨ ਲੈ ਲਈ ਹੈ। ਸ਼ੁੱਕਰਵਾਰ ਨੂੰ ਹਾਵੜਾ ਜਾ ਰਹੀ 12864 ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਨਾਲ ਲੱਗਦੀਆਂ ਪਟੜੀਆਂ 'ਤੇ ਡਿੱਗ ਗਏ। ਸਮਾਨਾਂਤਰ ਟ੍ਰੈਕ 'ਤੇ ਉਲਟ ਦਿਸ਼ਾ ਤੋਂ ਆ ਰਹੀ 12841 ਸ਼ਾਲੀਮਾਰ-ਚੇਨਈ ਕੇਂਦਰੀ ਕੋਰੋਮੰਡਲ ਐਕਸਪ੍ਰੈਸ ਪਟੜੀ ਤੋਂ ਉਤਰੇ ਡੱਬਿਆਂ ਨਾਲ ਟਕਰਾ ਗਈ। ਜਿਸ ਤੋਂ ਬਾਅਦ ਕੋਰੋਮੰਡਲ ਐਕਸਪ੍ਰੈਸ ਦੇ 12 ਡੱਬੇ ਪਟੜੀ ਤੋਂ ਉਤਰ ਗਏ ਅਤੇ ਤੀਜੇ ਟ੍ਰੈਕ 'ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਏ।