- Updated: November 29, 2023 04:48 PM
ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ’ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਆਖਿਆ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਹੈ।