- Updated: November 05, 2024 08:51 AM
ਪੰਜਾਬ ਵਿੱਚ 15 ਅਕਤੂਬਰ ਨੂੰ ਹੋਈਆਂ ਪੰਚਾਇਤੀ ਚੋਣਾਂ ਦੇ ਜੇਤੂ ਲਗਭਗ 10031 ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਮਿੱਤੀ 8 ਨਵੰਬਰ ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਧਨਾਨਸੂ ਦੀ ਸਾਈਕਲ ਵੈਲੀ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਜ਼ਿਕਰਯੋਗ ਹੈ ਕਿ ਸੂਬੇ ਵਿਚ ਚਾਰ ਵਿਧਾਨ ਸਭਾ ਹਲਕੇ ਗਿੱਦੜਬਾਹਾ, ਬਰਨਾਲਾ, ਡੇਰਾ ਬਾਬਾ ਨਾਨਕ ਤੇ ਸ਼ਾਮਚੁਰਾਸੀ ਵਿਖੇ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤੇ ਦੇ ਚਲਦਿਆਂ ਇਨ੍ਹਾਂ ਹਲਕਿਆਂ ਦੇ ਜੇਤੂ 3200 ਸਰਪੰਚ ਇਸ ਸਹੁੰ ਚੁੱਕ ਸਮਾਗਮ ਦਾ ਹਿੱਸਾ ਨਹੀਂ ਹੋਣਗੇ, ਉਨ੍ਹਾਂ ਨੂੰ ਬਾਅਦ ਵਿੱਚ ਪੰਜਾਬ ਰਾਜ ਪੰਚਾਇਤ ਵਿਭਾਗ ਵੱਲੋਂ ਵੱਖੜੇ ਤੌਰ ਤੇ ਸਹੁੰ ਚੁਕਾਈ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਚ ਲਗਭਗ 86000 ਦੇ ਕਰੀਬ ਪੰਚਾਂ ਦਾ ਸਹੁੰ ਚੁੱਕ ਸਮਾਗਮ ਜ਼ਿਲ੍ਹੇ ਪੱਧੜ ਉੱਤੇ ਕੀਤਾ ਜਾਵੇਗਾ।