ਦਿੱਲੀ ਦੇ ਕਸ਼ਮੀਰੀ ਗੇਟ ’ਤੇ ਭਾਰਤ ਵਿਰੋਧੀ ਨਾਅਰੇ ਲਿਖਣ ਦੇ ਮਾਮਲੇ ''ਚ ਹਰਿਆਣਾ ਤੋਂ ਇਕ ਵਿਯਕਤੀ ਨੂੰ ਕੀਤਾ ਗ੍ਰਿਫ਼ਤਾਰ। 

ਦਿੱਲੀ ਦੇ ਕਸ਼ਮੀਰੀ ਗੇਟ ’ਤੇ ਭਾਰਤ ਵਿਰੋਧੀ ਨਾਅਰੇ ਲਿਖਣ ਦੇ ਮਾਮਲੇ ''ਚ ਹਰਿਆਣਾ ਤੋਂ ਇਕ ਵਿਯਕਤੀ ਨੂੰ ਕੀਤਾ ਗ੍ਰਿਫ਼ਤਾਰ। 

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਰੀਬ ਦੋ ਮਹੀਨੇ ਪਹਿਲਾਂ ਦਿੱਲੀ ਦੇ ਇਕ ਫਲਾਈਓਵਰ ’ਤੇ ਗਰਮਖਿਆਲੀ ਪੱਖੀ ਨਾਅਰੇ ਲਿਖਣ ਦੇ ਮਾਮਲੇ ਵਿਚ ਹਰਿਆਣਾ ਤੋਂ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਪੁਲਿਸ ਸੂਤਰਾਂ ਨੇ ਦਸਿਆ ਕਿ ਹਿਰਾਸਤ 'ਚ ਲਏ ਗਏ ਨੌਜਵਾਨ 'ਤੇ ਸ਼ੱਕ ਹੈ ਕਿ ਉਸ ਨੇ ਗੁਰਪਤਵੰਤ ਸਿੰਘ ਪੰਨੂ ਦੇ ਕਹਿਣ 'ਤੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਅਜਿਹੇ ਨਾਅਰੇ ਲਿਖੇ ਸਨ। ਪੰਨੂ ਪਾਬੰਦੀਸ਼ੁਦਾ ‘ਸਿੱਖ ਫਾਰ ਜਸਟਿਸ’ ਦਾ ਮੁਖੀ ਹੈ।

ਪੁਲਿਸ ਸੂਤਰਾਂ ਅਨੁਸਾਰ ਇਸ ਸਬੰਧੀ ਪੰਜਾਬ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਕਸ਼ਮੀਰੀ ਗੇਟ ਫਲਾਈਓਵਰ 'ਤੇ ਭਾਰਤ ਵਿਰੋਧੀ ਨਾਅਰੇ ਲਿਖਣ ਦੇ ਮਾਮਲੇ ਵਿਚ ਪੁਲਿਸ ਨੇ 27 ਸਤੰਬਰ ਨੂੰ ਐਫਆਈਆਰ ਦਰਜ ਕੀਤੀ ਸੀ ।