- Updated: December 23, 2024 04:09 PM
ਜਲੰਧਰ 'ਚ ਮੇਅਰ ਬਣਨ ਲਈ ਆਮ ਆਦਮੀ ਪਾਰਟੀ ਨੇ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਨੂੰ ਜੋੜਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਹੁਣ ਵਾਰਡ ਨੰਬਰ 47 ਤੋਂ ਕਾਂਗਰਸੀ ਕੌਂਸਲਰ ਮਨਮੀਤ ਕੌਰ ‘ਆਪ’ ਵਿੱਚ ਸ਼ਾਮਲ ਹੋ ਗਏ ਹਨ, ਜਿਸ ਕਾਰਨ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਇਸ ਤੋਂ ਪਹਿਲਾਂ ਵੀ ਕਾਂਗਰਸ ਦੀ ਮਹਿਲਾ ਕੌਂਸਲਰ ‘ਆਪ’ ਵਿੱਚ ਸ਼ਾਮਲ ਹੋ ਗਏ ਸਨ।
ਦੱਸ ਦੇਈਏ ਕਿ ਵਾਰਡ ਨੰਬਰ 65 ਦੇ ਪ੍ਰਵੀਨ ਵਾਸਨ ਐਤਵਾਰ ਰਾਤ ‘ਆਪ’ ‘ਚ ਸ਼ਾਮਲ ਹੋਏ ਸਨ। ਉਨ੍ਹਾਂ ਦੇ ਨਾਲ ਵਾਰਡ ਨੰਬਰ 81 ਦੀ ਕੌਂਸਲਰ ਸੀਮਾ ਰਾਣੀ ਵੀ ‘ਆਪ’ ਵਿੱਚ ਸ਼ਾਮਲ ਹੋ ਗਈ ਹੈ। ਹੁਣ ‘ਆਪ’ ਕੋਲ ਕੁੱਲ੍ਹ ਕੌਂਸਲਰਾਂ ਦੀ ਗਿਣਤੀ 41 ਹੈ ਪਰ ਫਿਰ ਵੀ ਇਹ ਬਹੁਮਤ ਤੋਂ ਪਿੱਛੇ ਹੈ।
ਦੱਸ ਦੇਈਏ ਕਿ ਜਲੰਧਰ ਨਗਰ ਨਿਗਮ ਚੋਣਾਂ 'ਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। 'ਆਪ' ਪਾਰਟੀ ਨੂੰ 38 ਸੀਟਾਂ ਮਿਲੀਆਂ ਹਨ। 3 ਕੌਂਸਲਰਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ‘ਆਪ’ ਕੋਲ ਹੁਣ 41 ਕੌਂਸਲਰ ਹਨ ਅਤੇ ਇਸ ਨੂੰ ਬਹੁਮਤ ਸਾਬਤ ਕਰਨ ਲਈ 2 ਹੋਰ ਕੌਂਸਲਰਾਂ ਦੀ ਲੋੜ ਹੈ।