- Updated: June 04, 2024 06:52 PM
ਫਿਰੋਜ਼ਪੁਰ ਲੋਕ ਸਭਾ ਸੀਟ 'ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਫੱਸਵਾਂ ਮੁਕਾਬਲਾ ਦੇਖਣ ਨੂੰ ਮਿਲਿਆ। ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੇ 3242 ਵੋਟਾਂ ਦੇ ਫ਼ਰਕ ਨਾਲ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ ਹਰਾ ਦਿੱਤਾ। ਸ਼ੇਰ ਸਿੰਘ ਘੁਬਾਇਆ ਨੂੰ ਕੁੱਲ 266626 ਵੋਟਾਂ ਹਾਸਲ ਹੋਈਆਂ, ਜਦੋਂ ਕਿ ਆਮ ਆਦਮੀ ਪਾਰਟੀ ਦੇ ਜਗਦੀਪ ਸਿੰਘ ਕਾਕਾ ਬਰਾੜ 263384 ਵੋਟਾਂ ਨਾਲ ਦੂਜੇ ਨੰਬਰ 'ਤੇ ਰਹੇ। ਭਾਰਤੀ ਜਨਤਾ ਪਾਰਟੀ ਦੇ ਰਾਣਾ ਗੁਰਮੀਤ ਸਿੰਘ ਸੋਢੀ ਨੂੰ 255097 ਵੋਟਾਂ ਨਾਲ ਤੀਜਾ ਸਥਾਨ ਮਿਲਿਆ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਰਦੇਵ ਸਿੰਘ ਬੌਬੀ ਮਾਨ 253645 ਵੋਟਾਂ ਨਾਲ ਚੌਥੇ ਨੰਬਰ 'ਤੇ ਰਹੇ। ਇਸ ਤੋਂ ਇਲਾਵਾ ਵੀ ਕਈ ਉਮੀਦਵਾਰ ਇਸ ਸੀਟ ਤੋਂ ਮੈਦਾਨ 'ਚ ਉਤਰੇ ਸਨ, ਜਿਨ੍ਹਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ।
ਫਿਰੋਜ਼ਪੁਰ 'ਚ ਅਕਾਲੀ ਦਲ ਰਿਹਾ ਹੈ ਕਾਬਜ਼
ਪਿਛਲੇ ਕਈ ਦਹਾਕਿਆਂ ਤੋਂ ਇਸ ਸੀਟ 'ਤੇ ਸ਼੍ਰੋਮਣੀ ਅਕਾਲੀ ਦਲ ਕਾਬਜ਼ ਰਿਹਾ ਹੈ, ਹਾਲਾਂਕਿ ਇਸ ਵਾਰ ਸੁਖਬੀਰ ਬਾਦਲ ਮੈਦਾਨ 'ਚ ਨਹੀਂ ਸਨ। ਉਨ੍ਹਾਂ ਦੀ ਥਾਂ ਅਕਾਲੀ ਦਲ ਵਲੋਂ ਨਰਦੇਵ ਸਿੰਘ ਬੌਬੀ ਮਾਨ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ, ਜਿਨ੍ਹਾਂ ਨੂੰ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੇ ਹਰਾ ਦਿੱਤਾ ਹੈ।