ਕੈਨੇਡਾ ''ਚ ਨਵਾਂਸ਼ਹਿਰ ਦੇ ਨੌਜਵਾਨ ਦੀ ਦਰਦਨਾਕ ਮੌਤ,ਵਿਦੇਸ਼ੀ ਧਰਤੀ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ

ਕੈਨੇਡਾ ''ਚ ਨਵਾਂਸ਼ਹਿਰ ਦੇ ਨੌਜਵਾਨ ਦੀ ਦਰਦਨਾਕ ਮੌਤ,ਵਿਦੇਸ਼ੀ ਧਰਤੀ ਨੇ ਨਿਗਲਿਆ ਮਾਪਿਆਂ ਦਾ ਜਵਾਨ ਪੁੱਤ

ਬਲਾਕ ਸੜੋਆ ਦੇ ਪਿੰਡ ਕਰੀਮਪੁਰ ਚਾਹਵਾਲਾ ਦੇ ਨੌਜਵਾਨ ਦੀ ਕੈਨੇਡਾ ’ਚ ਅਣਪਛਾਤੇ ਵਿਅਕਤੀਆਂ ਵੱਲੋਂ ਕਾਰ ’ਤੇ ਹਮਲਾ ਅਤੇ ਕੁੱਟਮਾਰ ਕਰਨ ਉਪਰੰਤ ਇਲਾਜ ਦੌਰਾਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕਰੀਮਪੁਰ ਚਾਹਵਾਲਾ ਦੇ ਮੰਡ ਇਲਾਕੇ ’ਚ ਰਹਿਣ ਵਾਲੇ 24 ਸਾਲਾ ਨੌਜਵਾਨ ਗੁਰਵਿੰਦਰ ਨਾਥ ਉਰਫ਼ (ਗਨੀ) 2021 ’ਚ ਬਤੌਰ ਅੰਤਰ ਰਾਸ਼ਟਰੀ ਵਿਦਿਆਰਥੀ ਕੈਨੇਡਾ ਗਿਆ ਸੀ।

              Image

ਗੁਰਵਿੰਦਰ ਪਿਛਲੇ ਦਿਨੀਂ ਆਪਣੇ ਕੰਮ ’ਤੇ ਜਾ ਰਿਹਾ ਸੀ ਤਾਂ ਰਸਤੇ ’ਚ ਅਣਪਛਾਤੇ ਵਿਅਕਤੀਆਂ ਵੱਲੋ ਉਸ ’ਤੇ ਹਮਲਾ ਕੀਤਾ ਗਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਹ ਹਸਪਤਾਲ ’ਚ ਜ਼ੇਰੇ ਇਲਾਜ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਉਨ੍ਹਾਂ ਦੇ ਪਿੰਡ ਲਿਆਉਣ ਲਈ ਤਿਆਰੀ ਕੀਤੀ ਜਾ ਰਹੀ ਹੈ।