ਲਾਹੌਰ ’ਚ ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਸਾਹਿਬ ਨੂੰ ਢਾਹਿਆ, ਸਿੱਖਾਂ ਨੇ ਕੀਤਾ ਰੋਸ ਪ੍ਰਦਰਸ਼ਨ

ਲਾਹੌਰ ’ਚ ਪਾਕਿਸਤਾਨ ਸਰਕਾਰ ਨੇ ਗੁਰਦੁਆਰਾ ਸਾਹਿਬ ਨੂੰ ਢਾਹਿਆ, ਸਿੱਖਾਂ ਨੇ ਕੀਤਾ ਰੋਸ ਪ੍ਰਦਰਸ਼ਨ

ਪਾਕਿਸਤਾਨ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਲਾਹੌਰ ਵਿਚ ਸਥਿਤ ਗੁਰਦੁਆਰਾ ਚੁਬੱਚਾ ਸਾਹਿਬ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਢਾਹ ਦਿੱਤਾ ਗਿਆ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸੁਰੱਖਿਆ ਕਾਰਨਾਂ ਕਰ ਕੇ ਅਤੇ ਨਵੀਨੀਕਰਨ ਲਈ ਇਹ ਗੁਰਦੁਆਰਾ ਸਾਹਿਬ ਢਾਹਿਆ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਮਾਰਤ ਢਹਿਣ ਕੰਢੇ ਸੀ ਕਿਉਂਕਿ ਇਸ ਦੀ ਸਾਂਭ-ਸੰਭਾਲ ਨਹੀਂ ਸੀ ਕੀਤੀ ਜਾ ਰਹੀ।

ਕੁਝ ਦਿਨ ਪਹਿਲਾਂ ਅਧਿਕਾਰੀਆਂ ਨੇ ਸ੍ਰੀ ਨਨਕਾਣਾ ਸਾਹਿਬ ਗੁਰਦੁਆਰੇ ਦੀਆਂ 96 ਗੁਫਾਵਾਂ ਨੂੰ ਵੀ ਢਾਹ ਦਿੱਤਾ ਸੀ। ਇਸ ਘਟਨਾ ਤੋਂ ਤੁਰੰਤ ਬਾਅਦ ਗੁਰਦੁਆਰਾ ਚੁਬੱਚਾ ਸਾਹਿਬ ਨੂੰ ਵੀ ਢਾਹ ਦਿੱਤਾ ਗਿਆ। ਸਿੱਖ ਜਥੇਬੰਦੀਆਂ ਅਤੇ ਸ਼ਰਧਾਲੂਆਂ ਨੇ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਵਿਰੁੱਧ ਪ੍ਰਦਰਸ਼ਨ ਕੀਤਾ। ਉਸ ਤੋਂ ਬਾਅਦ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਗੁਰਦੁਆਰਾ ਸਾਹਿਬ ਨੂੰ ਜਲਦੀ ਹੀ ਦੁਬਾਰਾ ਬਣਾਇਆ ਜਾਵੇਗਾ।