- Updated: June 10, 2024 01:34 PM
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਪੂਰੇ ਮੰਤਰੀ ਮੰਡਲ ਦੇ ਨਾਲ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ। 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਦੇਸ਼ ਅਤੇ ਦੁਨੀਆ ਦੇ ਨੇਤਾਵਾਂ ਵੱਲੋਂ ਰਾਸ਼ਟਰੀ ਜਮਹੂਰੀ ਗਠਜੋੜ (ਐੱਨ.ਡੀ.ਏ.) ਦੀ ਜਿੱਤ 'ਤੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਹੁਣ ਗੁਆਂਢੀ ਦੇਸ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਵੀ ਪੀ,ਐਮ ਮੋਦੀ ਨੂੰ ਵਧਾਈ ਦਿੱਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਨੇ ਐਕਸ 'ਤੇ ਲਿਖਿਆ, "ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ 'ਤੇ @narendramodi ਨੂੰ ਮੁਬਾਰਕਾਂ।

ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੇ ਰਾਸ਼ਟਰਪਤੀ ਭਵਨ ਵਿੱਚ ਆਪਣੇ ਨਵੇਂ ਮੰਤਰੀ ਮੰਡਲ ਨਾਲ ਸਹੁੰ ਚੁੱਕੀ। ਮੋਦੀ ਸਰਕਾਰ 3.0 'ਚ ਮੰਤਰੀਆਂ ਦੀ ਕੁੱਲ ਗਿਣਤੀ 72 ਹੈ, ਜਿਨ੍ਹਾਂ 'ਚੋਂ 30 ਮੰਤਰੀ ਕੈਬਨਿਟ ਦਾ ਹਿੱਸਾ ਹੋਣਗੇ। ਇਨ੍ਹਾਂ ਤੋਂ ਇਲਾਵਾ 5 ਮੰਤਰੀਆਂ ਨੂੰ ਸੁਤੰਤਰ ਚਾਰਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 36 ਸੰਸਦ ਮੈਂਬਰਾਂ ਨੂੰ ਰਾਜ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਮੋਦੀ ਕੈਬਨਿਟ 3.0 'ਚ ਕਈ ਅਜਿਹੇ ਮੰਤਰੀ ਸ਼ਾਮਲ ਕੀਤੇ ਗਏ ਹਨ, ਜੋ ਮੋਦੀ ਸਰਕਾਰ 2.0 'ਚ ਵੀ ਮੰਤਰੀ ਸਨ।