- Updated: December 02, 2022 08:10 PM
ਹਥਿਆਰਾਂ ਨੂੰ ਪ੍ਰਮੋਟ ਕਰਨ ਦੇ ਦੋਸ਼ ’ਚ ਪੰਜਾਬੀ ਗਾਇਕ ਸੁਖਮਨ ਹੀਰ, ਗਾਇਕ ਜੈਸਮੀਨ ਅਖ਼ਤਰ ਸਣੇ 7 ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਡੀ. ਐੱਸ. ਪੀ. ਖਮਾਣੋਂ ਰਮਿੰਦਰ ਸਿੰਘ ਸਿੰਘ ਕਾਹਲੋਂ ਨੇ ਦੱਸਿਆ ਕਿ ਖੇੜੀ ਨੌਧ ਸਿੰਘ ਪੁਲਸ ਵੱਲੋਂ ਗਾਇਕ ਸੁਖਮਨ ਹੀਰ ਤੇ ਜੈਸਮੀਨ ਅਖਤਰ ਸਮੇਤ 7 ਹੋਰਨਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਯੂ-ਟਿਊਬ ’ਤੇ ਇਕ ਮਿਊਜ਼ਿਕ ਚੈਨਲ ’ਤੇ ਗਾਇਕ ਸੁਖਮਨ ਹੀਰ, ਜੈਸਮੀਨ ਅਖਤਰ ਅਤੇ 7 ਨਾਮਾਲੂਮ ਵਿਅਕਤੀਆਂ ਵੱਲੋਂ ਗੀਤ ’ਚ ਅਸਲਾ/ਹਥਿਆਰਾਂ ਨੂੰ ਪ੍ਰਮੋਟ ਕੀਤਾ ਜਾ ਰਿਹਾ ਹੈ, ਜਿਸ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ’ਚ ਗੰਨ ਕਲਚਰ ਨੂੰ ਲੈ ਕੇ ਬਹੁਤ ਸਖ਼ਤ ਹੋ ਗਈ ਹੈ। ਇਸੇ ਦੇ ਚੱਲਦਿਆਂ ਹੀ ਸੋਸ਼ਲ ਮੀਡੀਆ ’ਤੇ ਫੋਟੋਆਂ ਜਾਂ ਵੀਡੀਓ ਪਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦਿਆਂ ਅੱਜ ਇਸ ਪੰਜਾਬੀ ਗਾਇਕ ਤੇ 8 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।