ਪੰਜਾਬ ਸਰਕਾਰ ਨੇ ਪੰਚਾਇਤਾਂ ਕੀਤੀਆਂ ਭੰਗ , ਨੋਟੀਫਿਕੇਸ਼ਨ ਹੋਈ ਜਾਰੀ

ਪੰਜਾਬ ਸਰਕਾਰ ਨੇ ਪੰਚਾਇਤਾਂ ਕੀਤੀਆਂ ਭੰਗ , ਨੋਟੀਫਿਕੇਸ਼ਨ ਹੋਈ ਜਾਰੀ

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਸੂਬੇ ਦੀਆਂ ਗ੍ਰਾਂਮ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ। ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗ੍ਰਾਂਮ ਪੰਚਾਇਤਾਂ ਭੰਗ ਕਰਨ ਲਈ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ।

ਇਸ ਖ਼ਿਲਾਫ਼ ਕੁਝ ਗ੍ਰਾਂਮ ਪੰਚਾਇਤਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਜਿਸ ’ਤੇ ਅਦਾਲਤੀ ਦਖਲ ਮਗਰੋਂ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ’ਤੇ ਯੂ-ਟਰਨ ਲੈਣਾ ਪਿਆ ਸੀ। ਹੁਣ ਫਿਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਗ੍ਰਾਂਮ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਇਸ ਲਈ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।