ਵੱਡਾ ਐਕਸ਼ਨ: ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ ਪੈਰਾ ਮਿਲਟਰੀ ਫੋਰਸ ਨੇ ਘੇਰਿਆ

ਵੱਡਾ ਐਕਸ਼ਨ: ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ ਪੈਰਾ ਮਿਲਟਰੀ ਫੋਰਸ ਨੇ ਘੇਰਿਆ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ। ਇਸ ਦੌਰਾਨ ਪੈਰਾ ਮਿਲਟਰੀ ਫੋਰਸ ਨੇ ਅੰਮ੍ਰਿਤਪਾਲ ਸਿੰਘ ਦਾ ਪਿੰਡ ਜੱਲੂਪੁਰ ਖੇੜਾ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ ਅਤੇ ਅੰਮ੍ਰਿਤਪਾਲ ਨੂੰ ਪੁਲਸ ਨੇ ਹਿਰਾਸਤ 'ਚ ਲੈ ਲਿਆ ਹੈ। 

ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ। ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਜਾ ਰਿਹਾ ਹੈ।