- Updated: April 08, 2026 05:47 PM
ਪਰਮਜੀਤ ਕੌਰ ਲਾਂਡਰਾ ਦੀ ਅਕਾਲੀ ਦਲ ਵਿਚ ਵਾਪਸੀ ਹੋ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਉਨ੍ਹਾਂ ਦੀ ਘਰ ਵਾਪਸੀ ਹੋਈ ਹੈ।
ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਸਰਕਾਰ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਲਾਂਡਰਾਂ ਨੇ ਪਾਰਟੀ ਵਿੱਚ ਵਾਪਸੀ ਦਾ ਸਵਾਗਤ ਕਰਨ ਲਈ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ‘ਚ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਤੇ ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਥ ਅਤੇ ਪੰਜਾਬੀਆਂ ਦੇ ਨਾਲ-ਨਾਲ ਸੂਬੇ ਦੀ ਇੱਕੋ-ਇੱਕ ਖੇਤਰੀ ਪਾਰਟੀ ਵਿਰੁੱਧ ਕੰਮ ਕਰਨ ਵਾਲੀਆਂ ਤਾਕਤਾਂ ਨੂੰ ਪਛਾਣਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਵਾਪਸ ਆਉਣ ਦੀ ਅਪੀਲ ਕੀਤੀ।