ਪੰਜਾਬ ‘ਤੇ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ ‘ਆਪ’ ਸਰਕਾਰ ਦੀਆਂ ਗਾਰੰਟੀਆਂ ‘ਤੇ ਚੁੱਕੇ ਸਵਾਲ

ਪੰਜਾਬ ‘ਤੇ 4 ਲੱਖ ਕਰੋੜ ਦਾ ਕਰਜ਼ਾ, ਪਰਗਟ ਸਿੰਘ ਨੇ ‘ਆਪ’ ਸਰਕਾਰ ਦੀਆਂ ਗਾਰੰਟੀਆਂ ‘ਤੇ ਚੁੱਕੇ ਸਵਾਲ

ਸਾਬਕਾ ਮੰਤਰੀ ਅਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਵਿਗੜ ਰਹੀ ਆਰਥਿਕ ਹਾਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਟਵੀਟ ਰਾਹੀਂ ਸੂਬੇ ਦੇ ਵਧ ਰਹੇ ਕਰਜ਼ੇ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ।

ਪਰਗਟ ਸਿੰਘ ਨੇ ਆਪਣੇ ਟਵੀਟ ਵਿੱਚ ਯਾਦ ਦਿਵਾਇਆ ਕਿ ਆਮ ਆਦਮੀ ਪਾਰਟੀ "ਪੰਜਾਬ ਦਾ ਖਜ਼ਾਨਾ ਵੀ ਭਰਾਂਗੇ ਅਤੇ ਕਰਜ਼ਾ ਵੀ ਲਾਹਾਂਗੇ" ਦੀ ਗਾਰੰਟੀ ਦੇ ਕੇ ਸੱਤਾ ਵਿੱਚ ਆਈ ਸੀ। ਪਰ ਅਜੋਕੇ ਹਾਲਾਤ ਇਸ ਗਾਰੰਟੀ ਦੇ ਬਿਲਕੁਲ ਉਲਟ ਨਜ਼ਰ ਆ ਰਹੇ ਹਨ। ਉਨ੍ਹਾਂ ਅਨੁਸਾਰ, ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਸਿਰ ਕਰਜ਼ੇ ਦੀ ਪੰਡ 4 ਲੱਖ ਕਰੋੜ ਰੁਪਏ ਤੋਂ ਪਾਰ ਹੋ ਚੁੱਕੀ ਹੈ।

 

"ਪੰਜਾਬ ਦਾ ਖਜ਼ਾਨਾ ਵੀ ਭਰਾਂਗੇ, ਕਰਜ਼ਾ ਵੀ ਲਾਹਾਂਗੇ" ਦੀ ਗਾਰੰਟੀ ਨਾਲ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਪੰਜਾਬ ਸਿਰ ਕਰਜ਼ੇ ਦੀ ਪੰਡ ₹4 ਲੱਖ ਕਰੋੜ ਤੋਂ ਪਾਰ! pic.twitter.com/2TFylgFC0p

— Pargat Singh (@PargatSOfficial) March 5, 2026

 

ਟਵੀਟ ਦੇ ਨਾਲ ਪਰਗਟ ਸਿੰਘ ਨੇ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ ਵਿੱਚ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਸੂਬੇ ਦੇ ਵਿੱਤੀ ਪ੍ਰਬੰਧਨ 'ਤੇ ਸਵਾਲ ਚੁੱਕੇ ਗਏ ਹਨ। ਵੀਡੀਓ ਰਾਹੀਂ ਇਹ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਕਿਵੇਂ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਸੂਬਾ ਲਗਾਤਾਰ ਕਰਜ਼ੇ ਦੀ ਦਲਦਲ ਵਿੱਚ ਫਸਦਾ ਜਾ ਰਿਹਾ ਹੈ।

ਉਨ੍ਹਾਂ ਨੇ ਸਰਕਾਰ ਦੀ ਜਵਾਬਦੇਹੀ ਤੈਅ ਕਰਦਿਆਂ ਕਿਹਾ ਕਿ ਖਜ਼ਾਨਾ ਭਰਨ ਦੇ ਦਾਅਵੇ ਕਰਨ ਵਾਲੇ ਹੁਣ ਚੁੱਪ ਕਿਉਂ ਹਨ ਅਤੇ ਸੂਬੇ ਨੂੰ ਇੰਨੇ ਵੱਡੇ ਕਰਜ਼ੇ ਹੇਠ ਕਿਉਂ ਦਬਾਇਆ ਜਾ ਰਿਹਾ ਹੈ।