- Updated: July 30, 2024 01:58 PM
ਸਰਬਜੋਤ ਸਿੰਘ ਅਤੇ ਮਨੂ ਭਾਕਰ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਵਿਚ ਕਾਂਸੀ ਦਾ ਤਗਮਾ ਜਿੱਤਿਆ : ਭਾਰਤ ਪੈਰਿਸ ਓਲੰਪਿਕ 2024 ਵਿੱਚ ਇਤਿਹਾਸ ਰਚ ਰਿਹਾ ਹੈ ਕਿਉਂਕਿ ਭਾਰਤ ਨੇ ਤਮਗਾ ਸੂਚੀ ਵਿਚ ਇੱਕ ਹੋਰ ਕਾਂਸੀ ਦਾ ਤਗਮਾ ਜੋੜਿਆ ਹੈ। ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ਵਿਚ ਕਾਂਸੀ ਦਾ ਤਗਮਾ ਮੈਚ 16-10 ਨਾਲ ਜਿੱਤ ਲਿਆ ਹੈ।
ਇੰਨਾ ਹੀ ਨਹੀਂ ਮਨੂ ਭਾਕਰ ਨੇ ਵੀ ਇਤਿਹਾਸ ਰਚਿਆ ਹੈ ਕਿਉਂਕਿ ਉਹ ਓਲੰਪਿਕ ਦੇ 33 ਸਾਲਾਂ ਦੇ ਇਤਿਹਾਸ ਵਿੱਚ ਇੱਕ ਹੀ ਐਡੀਸ਼ਨ ਵਿਚ 2 ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਖਿਡਾਰਨ ਬਣ ਗਈ ਹੈ।
ਇਸ ਤੋਂ ਪਹਿਲਾਂ ਮਨੂ ਭਾਕਰ ਨੇ 10 ਮੀਟਰ ਏਅਰ ਪਿਸਟਲ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਸੀ, ਉਹ ਨਿਸ਼ਾਨੇਬਾਜ਼ੀ ਈਵੈਂਟ ਵਿੱਚ ਤਗ਼ਮਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਸੀ। ਹੁਣ ਤੱਕ, ਜ਼ਿਕਰਯੋਗ ਹੈ ਕਿ ਓਲੰਪਿਕ ਵਿੱਚ ਨਿਸ਼ਾਨੇਬਾਜ਼ੀ ਦੇ ਇਤਿਹਾਸ ਵਿਚ ਭਾਰਤ ਦਾ ਇਹ 6ਵਾਂ ਤਮਗਾ ਸੀ।