ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਹੋਵੇਗੀ ਇਸ ਟਰੈਕਟਰ-ਟਰਾਲੀ ''ਚ। 

  ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਹੋਵੇਗੀ ਇਸ ਟਰੈਕਟਰ-ਟਰਾਲੀ ''ਚ। 

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਪਿੰਡ ਬਾਦਲ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਵਿਦਾਈ ਲਈ ਇਕ ਟਰੈਕਟਰ-ਟਰਾਲੀ ਤਿਆਰ ਕੀਤਾ ਗਿਆ ਹੈ। ਇਸ ਟਰੈਕਟਰ-ਟਰਾਲੀ ਨੂੰ ਵਿਸ਼ੇਸ਼ ਤੌਰ 'ਤੇ ਫੁੱਲਾਂ ਨਾਲ ਤਿਆਰ ਕੀਤਾ ਗਿਆ ਹੈ, ਜਿਸ ਦੇ ਅੱਗੇ ਸ. ਪ੍ਰਕਾਸ਼ ਸਿੰਘ ਬਾਦਲ ਦੀ ਤਸਵੀਰ ਲਾਈ ਗਈ ਹੈ।ਟਰੈਕਟਰ ਦੇ ਸਾਰੇ ਕੋਨਿਆਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਲਾਏ ਗਏ ਹਨ। ਪਿੰਡ ਬਾਦਲ ਵਿਖੇ ਬਾਦਲਾਂ ਦੀ ਹਵੇਲੀ ਦੇ ਬਾਹਰ ਟਰੈਕਟਰ-ਟਰਾਲੀ ਨੂੰ ਖੜ੍ਹਾ ਕੀਤਾ ਗਿਆ ਹੈ। ਲੋਕ ਸਵੇਰ ਤੋਂ ਉਨ੍ਹਾਂ ਦੀ ਹਵੇਲੀ 'ਚ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ ਕਰਨ ਲਈ ਆ ਰਹੇ ਹਨ। ਸ. ਬਾਦਲ ਨੇ ਆਪਣੇ ਜ਼ਿੰਦਗੀ ਦਾ ਲੰਬਾ ਸਮਾਂ ਇਸ ਹਵੇਲੀ 'ਚ ਬਤੀਤ ਕੀਤਾ ਹੈ। ਜਦੋਂ ਉਹ ਮੁੱਖ ਮੰਤਰੀ ਰਹੇ ਤਾਂ ਲੋਕ ਇਸੇ ਹਵੇਲੀ 'ਚ ਉਨ੍ਹਾਂ ਕੋਲੋਂ ਕੰਮ ਕਰਵਾਉਣ ਲਈ ਆਉਂਦੇ ਸਨ।

                                                       Image

ਪੁਲਸ ਵੱਲੋਂ ਹਵੇਲੀ ਦੇ ਨੇੜੇ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਹਰ ਕਿਸੇ ਨੂੰ ਪੁੱਛ-ਪੜਤਾਲ ਮਗਰੋਂ ਹੀ ਅੰਦਰ ਦਿੱਤਾ ਜਾਣ ਰਿਹਾ ਹੈ। ਪ੍ਰਕਾਸ਼ ਸਿੰਘ ਦੀ ਮ੍ਰਿਤਕ ਦੇਹ ਬੀਤੀ ਰਾਤ ਪਿੰਡ ਬਾਦਲ ਵਿਖੇ ਪੁੱਜੀ ਸੀ। ਅੱਜ ਦੁਪਹਿਰ 1 ਵਜੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਖੇਤਾਂ 'ਚ ਉਨ੍ਹਾਂ ਦੀ ਵੱਡੀ ਯਾਦਗਾਰ ਵੀ ਬਣਾਈ ਜਾ ਰਹੀ ਹੈ।