- Updated: April 23, 2023 07:52 PM
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਵਿਚ ਪਹਿਲਾਂ ਨਾਲੋਂ ਸੁਧਾਰ ਹੈ। ਬੁੱਧਵਾਰ ਨੂੰ ਤਬੀਅਤ ਅਚਾਨਕ ਖ਼ਰਾਬ ਹੋਣ ’ਤੇ ਸਾਬਕਾ ਮੁੱਖ ਮੰਤਰੀ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਆਈ. ਸੀ. ਯੂ. ਵਾਰਡ ਵਿਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਇਲਾਜ ਤੋਂ ਬਾਅਦ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਠੀਕ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਐਤਵਾਰ ਨੂੰ ਸਰਦਾਰ ਬਾਦਲ ਨੂੰ ਆਈ. ਸੀ. ਯੂ ’ਚੋਂ ਮੁੜ ਪ੍ਰਾਈਵੇਟ ਵਾਰਡ ਵਿਚ ਸ਼ਿਫ਼ਟ ਕੀਤਾ ਜਾ ਸਕਦਾ ਹੈ।
ਇਹ ਵੀ ਪਤਾ ਲੱਗਾ ਹੈ ਕਿ ਅਗਲੇ ਇਕ ਦੋ ਦਿਨਾਂ ਵਿਚ ਬਾਦਲ ਨੂੰ ਹਸਪਤਾਲ ’ਚੋਂ ਛੁੱਟੀ ਮਿਲ ਸਕਦੀ ਹੈ ਅਤੇ ਉਹ ਘਰ ਜਾ ਸਕਦੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਹੈ ਅਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਕੱਲ੍ਹ ਦੇਰ ਰਾਤ ਤੱਕ ਫੋਰਟਿਸ ਹਸਪਤਾਲ ਵਿਚ ਆਪਣੇ ਪਿਤਾ ਕੋਲ ਰਹੇ ਅਤੇ ਡਾਕਟਰਾਂ ਨਾਲ ਗੱਲ ਕਰਕੇ ਉਨ੍ਹਾਂ ਦੀ ਸਿਹਤ ਅਤੇ ਇਲਾਜ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕੀਤੀ।