ਪੁੱਜ ਰਹੇ ਆਗੂ ਸਿਆਸਤ ਦੇ ਬਾਬਾ ਬੋਹੜ ਦੇ ਅੰਤਿਮ ਦਰਸ਼ਨਾਂ ਲਈ। 

ਪੁੱਜ ਰਹੇ ਆਗੂ ਸਿਆਸਤ ਦੇ ਬਾਬਾ ਬੋਹੜ ਦੇ ਅੰਤਿਮ ਦਰਸ਼ਨਾਂ ਲਈ। 

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਵੱਖ-ਵੱਖ ਸਿਆਸੀ ਆਗੂ ਪੁੱਜ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦਫ਼ਤਰ ਵਿਖੇ ਸ. ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ, ਜਿੱਥੇ ਮਾਹੌਲ ਗਮਗੀਨ ਬਣਿਆ ਹੋਇਆ ਹੈ।

                           Image

ਸ. ਪ੍ਰਕਾਸ਼ ਸਿੰਘ ਬਾਦਲ ਦੇ ਦਰਸ਼ਨਾਂ ਲਈ ਮਨਪ੍ਰੀਤ, ਬਾਦਲ, ਬੀਬੀ ਜਗੀਰ ਕੌਰ, ਰਾਜਿੰਦਰ ਕੌਰ ਭੱਠਲ ਤੋਂ ਇਲਾਵਾ ਹੋਰ ਵੀ ਕਈ ਸਿਆਸੀ ਆਗੂ ਪੁੱਜੇ ਹੋਏ ਹਨ। ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਜੋਤ ਸਿੰਘ ਬੈਂਸ ਵੀ ਪੁੱਜੇ ਹਨ। ਉਨ੍ਹਾਂ ਵੱਲੋਂ ਸੁਖਬੀਰ ਬਾਦਲ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਵੱਡੀ ਗਿਣਤੀ 'ਚ ਆਮ ਲੋਕ ਵੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ।

                              Image

                              Image


ਇਸ ਤੋਂ ਬਾਅਦ ਮੋਹਾਲੀ ਏਅਰਪੋਰਟ ਰੋਡ ਤੋਂ ਸ. ਬਾਦਲ ਦੀ ਅੰਤਿਮ ਯਾਤਰਾ ਸੰਗਰੂਰ, ਬਰਨਾਲਾ ਤੋਂ ਹੁੰਦੀ ਹੋਈ ਪਿੰਡ ਬਾਦਲ ਪੁੱਜੇਗੀ। ਪਿੰਡ ਬਾਦਲ ਵਿਖੇ ਭਲਕੇ ਦੁਪਹਿਰ 1 ਵਜੇ ਸ. ਬਾਦਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ।