- Updated: February 24, 2025 03:34 PM
ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ। ਇਸ ਗੱਲ ਦਾ ਦਾਅਵਾ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਇਕ ਟਵੀਟ ਕਰਕੇ ਕੀਤਾ ਗਿਆ ਹੈ।
ਅਮਨ ਅਰੋੜਾ ਨੇ ਟਵੀਟ ਕਰਦਿਆਂ ਕਿਹਾ ਕਿ ਬਾਜਵਾ ਜੀ ਦਾ ਭਾਜਪਾ 'ਚ ਜਾਣਾ ਲਗਭਗ ਤੈਅ ਹੈ। ਉਨ੍ਹਾਂ ਨੇ ਭਾਜਪਾ 'ਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਹੈ।

ਮੈਂ ਰਾਹੁਲ ਗਾਂਧੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛਣ ਕਿ ਉਹ ਕੁੱਝ ਦਿਨ ਪਹਿਲਾਂ ਬੈਂਗਲੌਰ ਕੀ ਕਰਨ ਗਏ ਸਨ ਅਤੇ ਬਾਜਵਾ ਨੇ ਭਾਜਪਾ ਦੇ ਕਿਹੜੇ ਵੱਡੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ।