ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ''ਚ ਹੜ੍ਹਾਂ ਵਿਚਾਲੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ''ਚ ਹੜ੍ਹਾਂ ਵਿਚਾਲੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ

ਪੰਜਾਬ ਵਿਚ ਆਏ ਹੜ੍ਹਾਂ ਦਰਮਿਆਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਚਿੱਠੀ ਲਿਖਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਮੌਜੂਦਾ ਸਮੇਂ ਵਿਚ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਵਿਚਾਲੇ 23 ਕੀਮਤੀ ਜਾਨਾਂ ਚਲੀਆਂ ਗਈਆਂ ਹਨ। 1,018 ਪਿੰਡ ਪਾਣੀ ਨਾਲ ਤਬਾਹ ਹੋ ਗਏ ਅਤੇ 3 ਲੱਖ ਏਕੜ ਤੋਂ ਵੱਧ ਫ਼ਸਲ ਡੁੱਬ ਗਈ ਹੈ। ਹਜ਼ਾਰਾਂ ਲੋਕ ਬਿਨਾਂ ਭੋਜਨ, ਦਵਾਈਆਂ ਜਾਂ ਆਸਰਾ ਦੇ ਫਸੇ ਹੋਏ ਹਨ। 
ਜ਼ਮੀਨੀ ਪੱਧਰ 'ਤੇ ਸਥਿਤੀ ਬਹੁਤ ਹੀ ਗੰਭੀਰ ਹੈ। ਹਜ਼ਾਰਾਂ ਲੋਕ ਅਜਿਹੇ ਹਨ, ਜਿਨ੍ਹਾਂ ਕੋਲ ਭੋਜਨ, ਸਾਫ਼ ਪੀਣ ਵਾਲਾ ਪਾਣੀ, ਦਵਾਈਆਂ ਜਾਂ ਢੁੱਕਵੀਂ ਰਿਹਾਇਸ਼ ਦੀ ਪਹੁੰਚ ਨਹੀਂ ਹੈ। 3 ਲੱਖ ਏਕੜ ਤੋਂ ਵੱਧ ਖੇਤੀਯੋਗ ਜ਼ਮੀਨ ਹੁਣ ਡੁੱਬੀ ਹੋਈ ਹੈ, ਖੜ੍ਹੀਆਂ ਫਸਲਾਂ ਨੂੰ ਤਬਾਹ ਕਰ ਰਹੀ ਹੈ ਅਤੇ ਪੇਂਡੂ ਆਰਥਿਕਤਾ ਨੂੰ ਵਿਗਾੜ ਰਹੀ ਹੈ।

                           Image