- Updated: October 17, 2026 07:53 PM
ਭਾਰਤੀ ਕਿਸਾਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ ਜਿਥੇ ਹਮੇਸ਼ਾ ਹੀ ਪੰਜਾਬ ਵਿਚ ਵਧ ਰਹੇ ਨਸ਼ਿਆਂ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ ਉਥੇ ਹੀ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ। ਉਥੇ ਹੀ ਅੱਜ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਪਰਮਿੰਦਰ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਚਿੰਤਾ ਪ੍ਰਗਟਾਈ।
ਉਗਰਾਹਾਂ ਨੇ ਕਿਹਾ ਕਿ ਮਾਨਸਾ ਵਿਚ ਬੀਤੇ ਕੁਝ ਦਿਨ ਪਹਿਲਾਂ ਪਰਵਿੰਦਰ ਝੋਟੇ ਦਾ ਇਕ ਨਸ਼ਾ ਤਸਕਰ ਵੱਲੋਂ ਕਤਲ ਕੀਤਾ ਜਾਣਾ ਬਹੁਤ ਹੀ ਦੁਖਦਾਈ ਹੈ। ਨਸ਼ਿਆਂ ਖਿਲਾਫ਼ ਆਵਾਜ਼ ਚੁੱਕਣ ਵਾਲੇ ਪਰਵਿੰਦਰ ਝੋਟੇ ਦਾ ਜਾਣਾ ਪੰਜਾਬ ਲਈ ਬਹੁਤ ਵੱਡਾ ਘਾਟਾ ਹੈ। ਪਰਵਿੰਦਰ ਝੋਟਾ ਚਾਹੁੰਦਾ ਸੀ ਕਿ ਪੰਜਾਬ ਦਾ ਹਰ ਨੌਜਵਾਨ ਨਸ਼ੇ ਤੋਂ ਰਹਿਤ ਹੋਵੇ। ਹੁਣ ਪਰਵਿੰਦਰ ਦਾ ਸੁਨੇਹਾ ਸਾਰੇ ਨੌਜਵਾਨਾਂ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ। ਜੇ ਸਾਰੇ ਸੱਚਮੁੱਚ ਪਰਵਿੰਦਰ ਨੂੰ ਪਿਆਰ ਕਰਦੇ ਹਨ ਤਾਂ ਨਸ਼ਿਆਂ ਨੂੰ ਤੋਬਾ ਕਰ ਦਿਓ। ਸਾਰੀਆਂ ਜਥੇਬੰਦੀਆਂ ਨੂੰ ਬੇਨਤੀ ਹੈ ਕਿ ਇਕੱਠੇ ਹੋ ਕੇ ਨਸ਼ਿਆਂ ਖਿਲਾਫ਼ ਆਵਾਜ਼ ਚੁੱਕੋ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਅਸੀਂ ਚੱਟਾਨ ਵਾਂਗ ਖੜ੍ਹੇ ਹਾਂ ਤੇ ਉਨ੍ਹਾਂ ਨੂੰ ਇਨਸਾਫ ਦਿਵਾ ਕੇ ਰਹਾਂਗੇ।