ਅੱਜ PGI ਵਿੱਚ ਹੋਵੇਗਾ ਪਰਵਿੰਦਰ ਝੋਟੇ ਦਾ ਪੋਸਟਮਾਰਟਮ, ਸਸਕਾਰ ਤੋਂ ਪਹਿਲਾਂ SSP ਨੂੰ ਹਟਾਉਣ ਦੀ ਪਰਿਵਾਰ ਦੀ ਮੰਗ

ਅੱਜ PGI ਵਿੱਚ ਹੋਵੇਗਾ ਪਰਵਿੰਦਰ ਝੋਟੇ ਦਾ ਪੋਸਟਮਾਰਟਮ, ਸਸਕਾਰ ਤੋਂ ਪਹਿਲਾਂ SSP ਨੂੰ ਹਟਾਉਣ ਦੀ ਪਰਿਵਾਰ ਦੀ ਮੰਗ

ਪਰਵਿੰਦਰ ਸਿੰਘ ਝੋਟੇ ਦਾ ਅੱਜ PGI ਚੰਡੀਗੜ੍ਹ ਵਿਚ ਪੋਸਟਮਾਰਟਮ ਹੋਵੇਗਾ। ਮਾਨਸਾ ਸਿਵਲ ਹਸਪਤਾਲ ਦੀ ਮੋਰਚਰੀ ਤੋਂ ਵੀਰਵਾਰ ਰਾਤ 12 ਵਜੇ ਪਰਵਿੰਦਰ ਝੋਟੇ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ।

ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਝੋਟੇ ਦੀ ਮ੍ਰਿਤਕ ਦੇਹ ਨੂੰ ਮੋਰਚਰੀ ਤੋਂ ਬਾਹਰ ਕੱਢਿਆ ਗਿਆ। ਇਸ ਦੇ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਆਈਸੀਯੂ, ਵੈਂਟੀਲੇਟਰ ਤੇ ਫ੍ਰੀਜਰ ਵਾਲੀ ਐਂਬੂਲੈਂਸ ਵਿਚ ਮ੍ਰਿਤਕ ਦੇਹ ਨੂੰ ਰੱਖ ਕੇ ਚੰਡੀਗੜ੍ਹ ਭੇਜਿਆ ਗਿਆ। ਦੱਸ ਦੇਈਏ ਕਿ ਬੀਤੇ ਦਿਨ ਲੱਖਾ ਸਿਧਾਣਾ ਤੇ ਹੋਰ ਪ੍ਰਦਰਸ਼ਨਕਾਰੀ ਰਿਹਾਅ ਕੀਤੇ ਗਏ ਸਨ।

ਇਸ ਦੇ ਨਾਲ ਹੀ ਪਰਵਿੰਦਰ ਝੋਟੇ ਦੇ ਪਿਤਾ ਨੇ ਪੰਜਾਬ ਸਰਕਾਰ ਤੇ ਮੀਟਿੰਗ ਵਿਚ ਸ਼ਾਮਲ ਕੈਬਨਿਟ ਮੰਤਰੀਆਂ ਤੋਂ ਮੰਗ ਕੀਤੀ ਹੈ ਕਿ ਪੁੱਤ ਦੇ ਪੋਸਟਮਾਰਟਮ ਤੇ ਅੰਤਿਮ ਸਸਕਾਰ ਤੋਂ ਪਹਿਲਾਂ ਮਾਨਸਾ ਦੇ SSP ਵੈਭਵ ਚੌਧਰੀ ਦਾ ਤਬਾਦਲਾ ਕੀਤਾ ਜਾਵੇ।’

ਝੋਟੇ ਦੇ ਪਿਤਾ ਭੀਮ ਸਿੰਘ ਨੇ ਕਿਹਾ ਕਿ ਪੁੱਤਰ ਦੀ ਹੱਤਿਆ ਲਈ ਐੱਸਐੱਸਪੀ ਵੈਭਵ ਚੌਧਰੀ ਵੀ ਜ਼ਿੰਮੇਵਾਰੀ ਹੈ ਕਿਉਂਕਿ ਉਨ੍ਹਾਂ ਨੇ ਸਮਾਂ ਰਹਿੰਦਿਆਂ ਨਸ਼ਾ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਤੇ ਨਾਲ ਹੀ ਕਤਲ ਦੇ ਬਾਅਦ ਵੀ ਉਨ੍ਹਾਂ ਨੇ ਆਪਣੀ ਜ਼ਿੰਮੇਵਾਰੀ ਪੂਰੀ ਈਮਾਨਦਾਰੀ ਨਾਲ ਨਹੀਂ ਨਿਭਾਈ। ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ ਝੋਟੇ ਦੇ ਪਿਤਾ ਭੀਮ ਸਿੰਘ ਤੇ ਇਨਸਾਫ ਕਮੇਟੀ ਦਾ ਸਰਕਾਰ ਨਾਲ ਸਮਝੌਤਾ ਹੋ ਗਿਆ। ਸਰਕਾਰ ਨੇ ਉਨ੍ਹਾਂ ਨੂੰ ਝੋਟੇ ਦੀ ਪਤਨੀ ਮਨਪ੍ਰੀਤ ਕੌਰ ਨੂੰ ਸਰਕਾਰੀ ਨੌਕਰੀ ਤੇ 2 ਕਰੋੜ ਦਾ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।