ਪਰਵਿੰਦਰ ਸਿੰਘ ਝੋਟਾ ਮਾਮਲੇ ’ਤੇ ਚਰਨਜੀਤ ਸਿੰਘ ਚੰਨੀ ਦਾ ਤਿੱਖਾ ਬਿਆਨ

ਪਰਵਿੰਦਰ ਸਿੰਘ ਝੋਟਾ ਮਾਮਲੇ ’ਤੇ ਚਰਨਜੀਤ ਸਿੰਘ ਚੰਨੀ ਦਾ ਤਿੱਖਾ ਬਿਆਨ

ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਨਸ਼ੇ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਗੰਭੀਰ ਇਲਜ਼ਾਮ ਲਾਏ ਹਨ। ਮਾਨਸਾ ਵਿਚ ਕਤਲ ਕੀਤੇ ਪਰਵਿੰਦਰ ਸਿੰਘ ਦੇ ਮਾਮਲੇ 'ਤੇ ਬੋਲਦੇ ਉਨ੍ਹਾਂ ਸਿੱਧੇ ਤੌਰ 'ਤੇ ਮਾਨ ਸਰਕਾਰ ਨੂੰ ਪਰਵਿੰਦਰ ਝੋਟਾ ਦੇ ਕਤਲ ਦਾ ਜ਼ਿੰਮੇਵਾਰ ਦੱਸਿਆ ਹੈ।

ਚਰਨਜੀਤ ਚੰਨੀ ਨੇ ਕਿਹਾ ਕਿ ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਦਾ ਕਤਲ ਕੀਤਾ ਜਾਂਦਾ ਹੈ। ਉਨ੍ਹਾਂ ਪਰਵਿੰਦਰ ਝੋਟਾ ਦੇ ਕਤਲ ਨੂੰ ਪਾਲੀਟੀਕਲ ਮਰਡਰ ਦੱਸਿਆ ਹੈ। ਚੰਨੀ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਮਾਫ਼ੀਆ ਅਤੇ ਮਾਨ ਸਰਕਾਰ ਇਸ ਕਤਲ 'ਚ ਸ਼ਾਮਲ ਹਨ। ਉਨ੍ਹਾਂ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ ਕੀਤੀ ਹੈ।

ਚੰਨੀ ਨੇ ਕਿਹਾ ਕਿ ਪਰਵਿੰਦਰ ਝੋਟਾ ਇਕ ਨਾਇਕ ਸੀ, ਜੋ ਆਪਣੇ ਘਰ ਦੇ ਹਰ ਸੁੱਖ ਨੂੰ ਛੱਡ ਕੇ ਪੰਜਾਬ 'ਚੋਂ ਨਸ਼ਿਆਂ ਨੂੰ ਛੁਡਾਉਣ ਲਈ ਲੱਗਾ ਹੋਇਆ ਸੀ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਜਿਹੜਾ ਵੀ ਪੰਜਾਬ 'ਚ ਨਸ਼ਾ ਛੁਡਵਾਉਣ ਦੀ ਗੱਲ ਕਰਦਾ ਹੈ, ਪੁਲਸ ਉਸ ਦੇ ਪਿੱਛੇ ਪੈ ਜਾਂਦੀ ਹੈ ਅਤੇ ਕਿਸੇ ਨਾ ਕਿਸੇ ਤਰੀਕੇ ਉਸ ਦਾ ਕਤਲ ਕਰਵਾ ਦਿੱਤਾ ਜਾਂਦਾ ਹੈ।