- Updated: March 28, 2025 08:53 PM
ਜਬਰ-ਜ਼ਿਨਾਹ ਦੇ ਮਾਮਲੇ 'ਚ ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਪਾਸਟਰ 'ਤੇ ਜ਼ੀਰਕਪੁਰ ਦੀ ਔਰਤ ਨੇ ਜਬਰ-ਜ਼ਿਨਾਹ ਦੇ ਇਲਜ਼ਾਮ ਲਾਏ ਸਨ। ਪਾਸਟਰ ਬਜਿੰਦਰ ਸਿੰਘ ਨੂੰ 1 ਅਪ੍ਰੈਲ ਨੂੰ ਅਦਾਲਤ ਵਲੋਂ ਸਜ਼ਾ ਸੁਣਾਈ ਜਾਵੇਗੀ। ਪੁਲਿਸ ਵਲੋਂ ਪਾਸਟਰ ਬਜਿੰਦਰ ਨੂੰ ਮੁਹਾਲੀ ਤੋਂ ਪਟਿਆਲਾ ਲਿਆਂਦਾ ਗਿਆ ਹੈ। ਅੱਜ ਪਾਦਰੀ ਨੂੰ ਕੇਂਦਰੀ ਜੇਲ 'ਚ ਰਾਤ ਕੱਟਣੀ ਪਵੇਗੀ ।
ਦੱਸਣਯੋਗ ਹੈ ਕਿ ਸਾਲ 2018 'ਚ 35 ਸਾਲਾ ਔਰਤ ਨੇ ਪਾਦਰੀ ਬਜਿੰਦਰ ਸਿੰਘ ਖ਼ਿਲਾਫ਼ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰਾਇਆ ਸੀ। ਦੋਸ਼ ਦੇ ਮੁਤਾਬਕ ਪਾਦਰੀ ਨੇ ਮੋਹਾਲੀ ਸਥਿਤ ਆਪਣੇ ਘਰ 'ਚ ਔਰਤ ਨਾਲ ਜਬਰ-ਜ਼ਿਨਾਹ ਕੀਤਾ ਅਤੇ ਇਸ ਹਰਕਤ ਨੂੰ ਰਿਕਰਾਡ ਕਰਕੇ ਉਸ ਨੂੰ ਬਲੈਕਮੇਲ ਕਰਨ ਦੀ ਧਮਕੀ ਦਿੱਤੀ।