- Updated: November 02, 2026 06:45 PM
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲੇ ਅੰਦਰ ਕਾਨੂੰਨ-ਵਿਵਸਥਾ ਕਾਇਮ ਰੱਖਣ, ਗੈਰ-ਕਾਨੂੰਨੀ ਗਤੀਵਿਧੀਆਂ ’ਤੇ ਠੱਲ੍ਹ ਪਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਵਾਹਨ ਚੈਕਿੰਗ ਨਾਕੇ ਲਗਾਏ ਗਏ ਹਨ। ਇਨ੍ਹਾਂ ਨਾਕਿਆਂ ਰਾਹੀਂ ਆਉਣ-ਜਾਣ ਵਾਲੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਬਾਜ਼ਾਰਾਂ, ਜਨਤਕ ਥਾਵਾਂ ਅਤੇ ਮੁੱਖ ਮਾਰਗਾਂ ’ਤੇ ਵਧ ਰਹੀ ਭੀੜ ਨੂੰ ਦੇਖਦਿਆਂ ਪੁਲਸ ਟੀਮਾਂ ਨੂੰ 24 ਘੰਟੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਾਕਾਬੰਦੀ ਦੌਰਾਨ ਗੱਡੀਆਂ ਦੀਆਂ ਡਿੱਗੀਆਂ ਅਤੇ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਅਤੇ ਜਾਂਚ ਦੌਰਾਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ।
ਪੁਲਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਸ਼ਾਂਤਮਈ ਤੇ ਸੁਰੱਖਿਅਤ ਮਾਹੌਲ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਲੇ-ਦੁਆਲੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦੀ ਇਤਲਾਹ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਤਿਉਹਾਰਾਂ ਦਾ ਤਿਓਹਾਰੀ ਮਾਹੌਲ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ।