- Updated: August 04, 2026 06:58 PM
ਪਟਿਆਲਾ ਦੇ ਲੀਲਾ ਭਵਨ ਇਲਾਕੇ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਮਾਮੂਲੀ ਗੱਲ ਤੋਂ ਹੋਈ ਤਕਰਾਰ ਕਾਰਣ ਗੋਲੀਆਂ ਚੱਲ ਗਈਆਂ। ਦਰਅਸਲ ਕਾਰ ਲਾਈਫ ਨਾਮ ਦੇ ਸ਼ੋਅਰੂਮ ਦੇ ਮਾਲਕ ਅਤੇ ਉਸਦੇ ਬੇਟੇ ਨਾਲ ਅਰਬਨ ਸਟੇਟ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਮਾਮੂਲੀ ਕਾਰ ਪਾਰਕਿੰਗ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਵਿਚ ਗੱਲ ਗੋਲੀਬਾਰੀ ਤੱਕ ਪਹੁੰਚ ਗਈ। ਮੁਲਜ਼ਮ ਵੱਲੋਂ ਸ਼ੋਅਰੂਮ 'ਤੇ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿਚ ਸ਼ੋਅਰੂਮ ਮਾਲਕ ਸੁਸ਼ੀਲ ਗੋਇਲ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਜਦਕਿ ਉਨ੍ਹਾਂ ਦਾ ਪੁੱਤਰ ਵਾਲ-ਵਾਲ ਬਚ ਗਿਆ, ਜ਼ਖਮੀ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਇਹ ਤਕਰਾਰ ਸ਼ੋਅਰੂਮ ਦੇ ਅੱਗੇ ਗੱਡੀ ਲਗਾਉਣ ਨੂੰ ਲੈ ਕੇ ਹੋਈ ਸੀ ਅਤੇ ਬਾਅਦ ਵਿਚ ਇਸ ਨੇ ਹਿੰਸਕ ਰੂਪ ਧਾਰਨ ਕਰ ਲਿਆ। ਇਸ ਸਬੰਧੀ ਜ਼ਖਮੀ ਵਿਅਕਤੀਆਂ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਦੂਜੇ ਪਾਸੇ ਪੁਲਸ ਨੇ ਜ਼ਖਮੀ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।