ਨਵਜੋਤ ਸਿੱਧੂ ਪਹਿਲੀ ਨੂੰ ਹੋ ਸਕਦੇ ਨੇ ਰਿਹਾਅ,ਫਿਲਹਾਲ ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਕੱਟ ਰਹੇ ਸਜ਼ਾ

ਨਵਜੋਤ ਸਿੱਧੂ ਪਹਿਲੀ ਨੂੰ ਹੋ ਸਕਦੇ ਨੇ ਰਿਹਾਅ,ਫਿਲਹਾਲ ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਕੱਟ ਰਹੇ ਸਜ਼ਾ

ਰੋਡਰੇਜ ਮਾਮਲੇ ’ਚ ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੱਧੂ ਦੀ ਰਿਹਾਈ ਪਹਿਲੀ ਅਪ੍ਰੈਲ ਨੂੰ ਸੰਭਵ ਹੈ। ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ ’ਚ ਰਹਿਣਾ ਪੈਣਾ ਸੀ ਪਰ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਿੱਧੂ ਨੇ ਇਸ ਦੌਰਾਨ ਇਕ ਵੀ ਛੁੱਟੀ ਨਹੀਂ ਲਈ ਲਿਹਾਜ਼ਾ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖੀਰ ਤਕ ਪੂਰੀ ਹੋ ਜਾਵੇਗੀ ਤੇ ਉਹ ਪਹਿਲੀ ਅਪ੍ਰੈਲ ਨੂੰ ਰਿਹਾਅ ਹੋ ਜਾਣਗੇ।