ਨਵੇਂ ਸਾਲ ਦੀ ਆਮਦ ’ਤੇ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ ’ਚ ਸੰਗਤ ਹੋਈ ਨਤਮਸਤਕ

ਨਵੇਂ ਸਾਲ ਦੀ ਆਮਦ ’ਤੇ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ ’ਚ ਸੰਗਤ ਹੋਈ ਨਤਮਸਤਕ

ਗੁਰੂ ਨਗਰੀ ਦੇ ਵਾਸੀਆਂ ਨੇ ਨਵੇਂ ਸਾਲ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਕੀਤੀ। ਇਸ ਦੌਰਾਨ ਦੂਰ-ਦੁਰਾਡੇ ਤੋਂ ਲੋਕਾਂ ਨੇ ਆ ਕੇ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। ਰਾਤ 9 ਵਜੇ ਤੋਂ 12 ਵਜੇ ਵਿਚਾਲੇ 1 ਲੱਖ ਤੋਂ ਵਧੇਰੇ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਹਰ ਪਾਸੇ ਸ਼ਰਧਾਲੂਆਂ ਦੀਆਂ ਰੌਣਕਾਂ ਲੱਗੀਆਂ ਹੋਈਆਂ ਸਨ। ਇਸ ਦੌਰਾਨ ਪਰਿਕਰਮਾ ਵਿਚ ਵੀ ਚਾਰੋ ਪਾਸੇ ਸ਼ਰਧਾਲੂ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦਾ ਜਾਪ ਕਰਦੇ ਨਜ਼ਰ ਆਏ। 

                        Image


ਜਿਵੇਂ ਹੀ 12 ਵਜੇ ਤਾਂ ਲੱਖ ਤੋਂ ਵੱਧ ਸ਼ਰਧਾਲੂ ਹਰਿਮੰਦਰ ਸਾਹਿਬ 'ਚ ਇਕੱਠੇ ਹੋਏ, ਜਿਨ੍ਹਾਂ ਨੇ ਬੋਲੇ ਜੈਕਾਰੇ ਲਗਾ ਕੇ ਨਵੇਂ ਸਾਲ ਦਾ ਸਵਾਗਤ ਕੀਤਾ। ਇਸ ਦਰਮਿਆਨ ਅੱਜ ਸਵੇਰੇ ਵੀ ਸ਼ਰਧਾਲੂਆਂ ਦਾ ਭਾਰੀ ਇਕੱਠ ਨਜ਼ਰ ਆਇਆ। ਉਮੀਦ ਜਤਾਈ ਜਾ ਰਹੀ ਹੈ ਕਿ ਨਵੇਂ ਸਾਲ ਦੇ ਪਹਿਲੇ ਦਿਨ ਕਰੀਬ 3 ਲੱਖ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚ ਸਕਦੇ ਹਨ। 

                 Image

                 Image

                 Image